18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ ਸੱਤ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਅਜੀਤ ਡੈਸਕ 22-01-2026
ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਗੁਰਬਚਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਏਰੀਆ ਥਾਣਾ ਸਦਰ ਕੋਟਕਪੁਰਾ ਤੋਂ ਪਿੰਡ ਸਿੱਖਾਂਵਾਲਾ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਪੁਲ਼ ਸੂਆ ਸਿੱਖਾਂਵਾਲਾ 'ਤੇ ਪੁੱਜੀ ਤਾਂ ਪੁਲਿਸ ਪਾਰਟੀ ਨੂੰ ਕਿਸੇ ਨੇ ਗੁਪਤ ਸੂਚਨਾ ਦਿੱਤੀ ਕਿ ਕੁਝ ਵਿਅਕਤੀ ਜੋ ਇਸ ਸਮੇਂ ਬੀੜ ਰੋਡ 'ਤੇ ਪੈਂਦੇ ਸੂਏ ਦੇ ਨਜ਼ਦੀਕ ਇਕ ਟੁੱਟੇ ਹੋਏ ਕੋਠੇ ਵਿਚ ਬੈਠ ਕੇ ਮਾਰੂ ਹਥਿਆਰਾਂ ਸਮੇਤ ਕਿਸੇ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਹੇ ਹਨ, ਜਿਨ੍ਹਾਂ ਕੋਲ ਮਾਰੂ ਹਥਿਆਰ ਵੀ ਹਨ | ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ ਸੰਦੀਪ ਕੁਮਾਰ ਉਰਫ਼ ਆਸ਼ੂ, ਚਮਕੌਰ ਸਿੰਘ ਉਰਫ਼ ਕੌਰੀ, ਰਵੀ, ਰਾਜਵਿੰਦਰ ਸਿੰਘ ਉਰਫ਼ ਬਬਲੂ, ਰਮਨ ਕੁਮਾਰ, ਵਿਕਾਸ ਕੁਮਾਰ ਉਰਫ਼ ਬੈਟਰੀ ਅਤੇ ਸੁਖਵੀਰ ਸਿੰਘ ਉਰਫ਼ ਜੱਜੂ ਸਾਰੇ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਕੋਲੋਂ ਇਕ ਖੰਡਾ ਲੋਹਾ, ਇਕ ਕਿਰਪਾਨ ਲੋਹਾ, ਜਿਸ ਟੀ ਪਾਈਪ 'ਤੇ ਜੜਿਆ ਹੋਇਆ ਟੋਕਾ, ਇਕ ਪਾਈਪ ਲੋਹਾ, ਇਕ ਕਾਪਾ ਲੋਹਾ, ਇਕ ਨੋਕੀਲੀ ਕਿਰਪਾਨ ਅਤੇ ਇਕ ਕਿਰਪਾਨ ਲੋਹਾ ਸਮੇਤ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ 12.50 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ ਅਗਲੀ ਖ਼ਬਰ ਤਾਰ ਚੋਰੀ ਕਰਨ ਵਾਲਿਆਂ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।