18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

12.50 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਅਜੀਤ ਡੈਸਕ 22-01-2026
ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਦਲਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ 'ਚ ਐਨ.ਐਚ- ਨੰਬਰ 54 ਤੋਂ ਪਿੰਡ ਢਿੱਲਵਾਂ ਕਲਾਂ ਨੂੰ ਮੁੜਨ ਲੱਗੇ ਤਾਂ ਖਤਾਨਾਂ ਵਿਚ ਦੋ ਮੋਨੇ ਨੌਜਵਾਨ ਬੈਠੇ ਦਿਖਾਈ ਦਿੱਤੇ | ਜਿਨ੍ਹਾਂ ਵਿਚੋਂ ਇਕ ਦੇ ਹੱਥ ਵਿਚ ਮੋਮੀ ਲ਼ਿਫਾਫਾ ਫੜਿਆ ਸੀ ਅਤੇ ਦੂਜਾ ਨੌਜਵਾਨ ਲਿਫ਼ਾਫ਼ੇ ਵਿਚੋਂ ਕੁੁਝ ਟੋਹ ਰਿਹਾ ਸੀ | ਜੋ ਪੁਲਿਸ ਪਾਰਟੀ ਨੂੰ ਦੇਖ ਕੇ ਢਿੱਲਵਾਂ ਕਲਾਂ ਨੂੰ ਖਿਸਕਣ ਲੱਗੇ ਅਤੇ ਲਿਫ਼ਾਫ਼ਾ ਥੱਲੇ ਸੁੱਟ ਦਿੱਤਾ | ਜਿਨ੍ਹਾਂ ਨੂੰ ਪੁਲਿਸ ਪਾਰਟੀ ਵਲੋਂ ਕਾਬੂ ਕਰਕੇ ਲਿਫ਼ਾਫ਼ੇ ਨੂੰ ਚੈੱਕ ਕੀਤਾ ਤਾਂ 12.50 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਪਿ੍ਥੀਪਾਲ ਸਿੰਘ ਅਤੇ ਚੜ੍ਹਤ ਸਿੰਘ ਦੋਵੇਂ ਵਾਸੀ ਪਿੰਡ ਢਿੱਲਵਾਂ ਕਲਾਂ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ |
ਹੈਰੋਇਨ ਸਮੇਤ ਚਾਰ ਗਿ੍ਫ਼ਤਾਰ
ਕੋਟਕਪੂਰਾ, 21 ਜਨਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਪਾਲ ਸਿੰਘ ਸੀ.ਆਈ.ਏ ਸਟਾਫ਼ ਫ਼ਰੀਦਕੋਟ ਸਮੇਤ ਪੁਲਿਸ ਪਾਰਟੀ ਦੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਜਲਾਲੇਆਣਾ ਰੋਡ ਕੋਟਕਪੂਰਾ 'ਤੇ ਜਾ ਰਹੇ ਸਨ ਤਾਂ ਲਿੰਕ ਰੋਡ ਕੋਠੇ ਚੇਤੇ ਸਿੰਘ ਵਾਲਾ 'ਤੇ ਚਾਰ ਨੌਜਵਾਨ ਬੈਠੇ ਦਿਖਾਈ ਦਿੱਤੇ | ਜਿਨ੍ਹਾਂ ਨੇ ਵਿਚਾਲੇ ਲਿਫ਼ਾਫ਼ੇ 'ਤੇ ਕੋਈ ਭੂੁਰੇ ਰੰਗ ਦਾ ਪਦਾਰਥ ਰੱਖਿਆ ਹੋਇਆ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ, ਜਿਨ੍ਹਾਂ ਨੂੰ ਕਾਬੂ ਕਰਕੇ ਪਦਾਰਥ ਨੂੰ ਚੈਕ ਕੀਤਾ ਗਿਆ ਤਾਂ 35 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਹੋਈ | ਇਸ ਸਬੰਧ 'ਚ ਅੱਲਾ ਰੱਖਾ, ਜਤਿਨ, ਸ਼ੇਖ਼ਰ ਅਤੇ ਅਨਿਲ ਕੁਮਾਰ ਸਾਰੇ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਥਾਣਾ ਕੋਟਕਪੂਰਾ ਵਿਖੇ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਪੁਲਿਸ ਵਲੋਂ 36 ਘੰਟਿਆਂ 'ਚ 151 ਕਥਿਤ ਮੁਲਜ਼ਮ ਗਿ੍ਫ਼ਤਾਰ ਕਰਨ ਦਾ ਦਾਅਵਾ ਅਗਲੀ ਖ਼ਬਰ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ ਸੱਤ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।