18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਵਿਸ਼ੇਸ਼ ਲੋੜਾਂ ਵਾਲੇ ਬੇਸਹਾਰਾ ਲੋਕਾਂ ਦੀ ਜਾਂਚ ਲਈ ਮੁਫ਼ਤ ਸਿਹਤ ਜਾਂਚ ਕੈਂਪ

ਅਜੀਤ ਡੈਸਕ 22-01-2026
ਫ਼ਰੀਦਕੋਟ, 21 ਜਨਵਰੀ (ਹਰਮਿੰਦਰ ਸਿੰਘ ਮਿੰਦਾ)-'ਆਪਣਾ ਘਰ ਆਸ਼ਰਮ' ਗੀਤਾ ਭਵਨ ਸਰਾਫ਼ਾ ਬਾਜ਼ਾਰ ਫ਼ਰੀਦਕੋਟ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੇਸਹਾਰਾ ਲੋਕਾਂ ਨੂੰ ਪ੍ਰਭੂ ਜੀ ਆਖ ਕੇ ਸਤਿਕਾਰ ਦਿੱਤਾ ਜਾਂਦਾ ਹੈ | ਉਨ੍ਹਾਂ ਦੀ ਬਿਹਤਰੀ ਲਈ ਇਕ ਸਿਹਤ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਅਕਰਮਬੀਰ ਸਿੰਘ ਬਰਾੜ, ਡਾ. ਲਲਿਤਾ ਡੀ.ਆਰ.ਪੀ ਅਤੇ ਡਾ. ਗੁਰਲੀਨ ਕੌਰ ਡੀ.ਆਰ.ਪੀ. ਸਿਵਲ ਹਸਪਤਾਲ ਫ਼ਰੀਦਕੋਟ ਨੇ ਇਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ | ਇਸ ਮੌਕੇ ਪ੍ਰਧਾਨ ਕੇਵਲ ਕਿ੍ਸ਼ਨ ਕਟਾਰੀਆ ਨੇ ਸਭ ਦਾ ਧੰਨਵਾਦ ਕੀਤਾ | ਸਕੱਤਰ ਵਿਜਿੰਦਰ ਵਿਨਾਇਕ ਨੇ ਦੱਸਿਆ ਕਿ ਹਰ ਮਹੀਨੇ ਮਾਹਿਰ ਡਾਕਟਰ ਤੋਂ ਇਨ੍ਹਾਂ ਦੀ ਜਾਂਚ ਕਰਵਾਈ ਜਾਂਦੀ ਹੈ | ਇਸ ਮੌਕੇ ਖਜ਼ਾਨਚੀ ਅਰੁਣ ਕੁਮਾਰ ਗੁਪਤਾ ਅਤੇ ਸੇਵਾ ਮੁਕਤ ਪੁਲਿਸ ਇੰਸਪੈਕਟਰ ਹਰੀਸ਼ ਵਰਮਾ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਮਾਰਕੀਟ ਕਮੇਟੀ ਦੇ ਸੇਵਾ ਮੁਕਤ ਕਰਮਚਾਰੀ ਅਮਰਜੀਤ ਸਿੰਘ ਬਰਾੜ ਨਹੀਂ ਰਹੇ ਅਗਲੀ ਖ਼ਬਰ ਫ਼ਰੀਦਕੋਟ ਪੁਲਿਸ ਰੇਂਜ ਤਹਿਤ ਆਉਂਦੇ ਤਿੰਨ ਜ਼ਿਲਿ੍ਹਆਂ 'ਚ ਆਪ੍ਰੇਸ਼ਨ ਪ੍ਰਹਾਰ ਤਹਿਤ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।