18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਜੰਟ ਸਿੰਘ ਜੰਟਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਅਜੀਤ ਡੈਸਕ 22-01-2026
ਫ਼ਰੀਦਕੋਟ, 21 ਜਨਵਰੀ (ਜਸਵੰਤ ਸਿੰਘ ਪੁਰਬਾ)- ਕੋਟਕਪੂਰਾ ਦੇ ਸੰਘਾ ਪਰਿਵਾਰ ਦੇ ਪੁੱਤਰ ਗੁਰਜੰਟ ਸਿੰਘ ਜੰਟਾ ਉਮਰ 32 ਸਾਲ ਜੋ ਬੀਤੇ ਦਿਨੀਂ ਆਸਟ੍ਰੇਲੀਆ ਵਿਖੇ ਇਕ ਸੜਕ ਹਾਦਸੇ 'ਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਕੇ ਗੁਰੂ ਦੇ ਚਰਨਾਂ ਵਿਚ ਜਾ ਬਿਰਾਜੇ ਸਨ | ਅੱਜ ਪਿੰਡ ਸੰਧਵਾਂ ਦੇ ਗੁਰਦੁਆਰਾ ਸਾਹਿਬ ਮਾਤਾ ਦਇਆ ਕੌਰ ਵਿਖੇ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਤੋਂ ਇਲਾਵਾ ਸਮਾਜ ਸੇਵੀ ਆਗੂਆਂ, ਐਨ.ਜੀ.ਓ, ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਵਾਸੀਆਂ ਨੇ ਪੁੱਜ ਕੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ | ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਗੁਰਜੰਟ ਸਿੰਘ ਜੰਟਾ ਨੇ ਆਪਣੀ ਮਿਹਨਤ ਸਦਕਾ ਆਸਟ੍ਰੇਲੀਆ ਵਿਚ ਆਪਣੇ ਪੂਰੇ ਪਰਿਵਾਰ ਦਾ ਨਾਮ ਰੋਸ਼ਨ ਕੀਤਾ | ਉਸ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ 'ਤੇ ਪੂਰਾ ਪਰਿਵਾਰ ਸਦਮੇ ਵਿਚ ਹੈ | ਇਸ ਮੌਕੇ ਵੱਖ-ਵੱਖ ਆਏ ਸ਼ੋਕ ਮਤੇ ਵੀ ਪੜ੍ਹੇ ਗਏ | ਇਸ ਮੌਕੇ ਉਸ ਦੇ ਪਿਤਾ ਮਹਿੰਦਰ ਸਿੰਘ ਸੰਘਾ, ਪਰਿਵਾਰਕ ਮੈਂਬਰ ਚਾਚਾ ਦਲੇਰ ਸਿੰਘ ਸੰਘਾ, ਭਰਾ ਕੁਲਦੀਪ ਸਿੰਘ, ਜਸਵਿੰਦਰ ਸਿੰਘ, ਸੰਦੀਪ ਸਿੰਘ, ਵੀਰਪਾਲ ਕੌਰ, ਨਵਦੀਪ ਕੌਰ, ਜਸਵਿੰਦਰ ਸਿੰਘ ਬਰਾੜ, ਸੁਖਮਨਜੀਤ ਸਿੰਘ ਆਦਿ ਹੋਰਨਾਂ ਨਾਲ ਪੁੱਜੀਆਂ ਸ਼ਖ਼ਸੀਅਤਾਂ ਨੇ ਦੁੱਖ ਦਾ ਇਜ਼ਹਾਰ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ, ਅਜੈਪਾਲ ਸਿੰਘ ਸੰਧੂ, ਪਰਮਬੰਸ ਸਿੰਘ ਬੰਟੀ ਰੋਮਾਣਾ, ਐਡਵੋਕੇਟ ਬੀਰ ਇੰਦਰ ਸਿੰਘ, ਸਾਬਕਾ ਕੌਂਸਲਰ ਕੁਲਦੀਪ ਸਿੰਘ ਟੋਨੀ, ਗੁਰਵਿੰਦਰ ਸਿੰਘ ਗਿੰਦਾ, ਦਲਜੀਤ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ, ਦਲਵਿੰਦਰ ਸਿੰਘ, ਜਗਤਾਰ ਸਿੰਘ ਪੰਪ ਵਾਲੇ, ਜਸਵਿੰਦਰ ਸਿੰਘ ਮੱਤਾ, ਦਰਸ਼ਨ ਸਿੰਘ ਸਾਬਕਾ ਪ੍ਰਧਾਨ, ਬਬਲੂ ਕੋਟਕਪੂਰਾ, ਲਾਲੀ, ਹੀਰਾ ਸਿੰਘ ਮਠਾੜੂ ਸਮੇਤ ਹੋਰ ਵੱਡੀ ਗਿਣਤੀ 'ਚ ਪੁੱਜੀਆਂ ਸ਼ਖ਼ਸੀਅਤਾਂ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਨਿੱਘੀ ਸ਼ਰਧਾਂਜਲੀ ਦਿੱਤੀ |
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਮਾਰਕੀਟ ਕਮੇਟੀ ਦੇ ਸੇਵਾ ਮੁਕਤ ਕਰਮਚਾਰੀ ਅਮਰਜੀਤ ਸਿੰਘ ਬਰਾੜ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।