18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਹੈਰੋਇਨ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 22-01-2026
ਫ਼ਰੀਦਕੋਟ, 21 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਰਾਮ ਬਾਗ ਨਜ਼ਦੀਕ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਨਸ਼ਾ ਸਮੱਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਅਕਲਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਜ਼ਦੀਕ ਰਾਮ ਬਾਗ ਫ਼ਰੀਦਕੋਟ ਮੌਜੂਦ ਸਨ ਤਾਂ ਰਣਜੀਤ ਸਿੰਘ ਉਰਫ਼ ਗੋਲੂ ਪੁੱਤਰ ਲਛਮਣ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 7 ਗ੍ਰਾਮ ਹੈਰੋਇਨ ਸਮੇਤ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਸਾਇੰਸ ਉਲੰਪੀਆਡ ਪ੍ਰੀਖਿਆ 'ਚ ਡੀ.ਸੀ.ਐਮ.ਸਕੂਲ ਨੇ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਕਿ੍ਸ਼ਨ ਬਰਗਾੜੀ ਦੀ ਸਾਲਾਨਾ ਬਰਸੀ 'ਤੇ ਵਿਚਾਰ ਚਰਚਾ 26 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।