01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਜਨਤਕ ਸਥਾਨ 'ਤੇ ਨਸ਼ਾ ਕਰਦੇ 6 ਵਿਅਕਤੀ ਕਾਬੂ

ਅਜੀਤ ਡੈਸਕ 23-01-2026
ਫ਼ਰੀਦਕੋਟ, 22 ਜਨਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਦੇ 6 ਵਿਅਕਤੀਆਂ ਨੂੰ ਨਸ਼ਾ ਕਰਨ ਦੇ ਦੋਸ਼ਾਂ ਤਹਿਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸੰਬੰਧਿਤ ਥਾਣਿਆਂ ਵਿਚ ਪਰਚੇ ਦਰਜ ਕਰ ਲਏ ਹਨ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਸਰਵਨ ਸਿੰਘ ਥਾਣਾ ਸਿਟੀ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਕਰ ਰਹੇ ਸਨ ਤਾਂ ਮੁਖ਼ਬਰ ਵਲੋਂ ਦਿੱਤੀ ਗਈ ਸੂਚਨਾ ਦੇ ਆਧਾਰ 'ਤੇ ਤਾਂਗਾ ਸ਼ੈੱਡ ਫ਼ਰੀਦਕੋਟ ਤੋਂ ਕੁਲਦੀਪ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਸੁਖਚੈਨ ਸਿੰਘ ਚੈਨਾ ਪੁੱਤਰ ਗੁਰਤੇਜ ਸਿੰਘ ਅਤੇ ਰਾਜਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਫ਼ਰੀਦਕੋਟ ਨੂੰ ਕਥਿਤ ਤੌਰ 'ਤੇ ਆਰਾ ਮਾਰਕੀਟ ਤੋਂ ਤਾਂਗਾ ਸ਼ੈੱਡ ਨੂੰ ਨਸ਼ਾ ਕਰਕੇ ਆ ਰਹੇ ਨੂੰ ਕਾਬੂ ਕੀਤਾ ਗਿਆ, ਜਿਸ 'ਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਚਮਕੌਰ ਸਿੰਘ ਇੰਚਾਰਜ ਪੁਲਿਸ ਚੌਂਕੀ ਗੋਲੇਵਾਲਾ ਵਲੋਂ ਨੇੜੇ ਪੁਲ ਕੱਸੀ ਪਿੰਡ ਰਾਜੇਵਾਲ ਤੋਂ ਮਨਜਿੰਦਰ ਸਿੰਘ ਖੋਖੀ ਪੁੱਤਰ ਸੁਖਚੈਨ ਸਿੰਘ, ਜਸਕਰਨ ਸਿੰਘ ਜੱਸ ਪੁੱਤਰ ਸਰਬਜੀਤ ਸਿੰਘ ਅਤੇ ਸੁਖਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਜ਼ਿਲ੍ਹਾ ਫ਼ਰੀਦਕੋਟ ਨੂੰ ਨਸ਼ੇ ਦੀ ਹਾਲ 'ਚ ਕਾਬੂ ਕਰਕੇ ਉਨ੍ਹਾਂ ਦਾ ਸਿਵਲ ਹਸਪਤਾਲ, ਫ਼ਰੀਦਕੋਟ ਤੋਂ ਡੋਪ ਟੈਸਟ ਕਰਵਾਇਆ ਗਿਆ ਅਤੇ ਟੈਸਟ ਪਾਜ਼ੀਟਿਵ ਆਉਣ 'ਤੇ ਤਿੰਨਾਂ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਗਤਕੇ 'ਚ ਸਨੇਹਾ ਨੇ ਜਿੱਤਿਆ ਸੋਨ ਤਗਮਾ ਅਗਲੀ ਖ਼ਬਰ ਕਰੋੜਾਂ ਰੁਪਏ 'ਚ ਕੰਕਰੀਟ ਨਾਲ ਬਣੀ ਸਰਹਿੰਦ ਫ਼ੀਡਰ ਨਹਿਰ ਦੀਆਂ ਕੰਧਾਂ 'ਤੇ ਉੱਗਿਆ ਸਰਕੰਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।