ਕੋਟਕਪੂਰਾ, 22 ਜਨਵਰੀ (ਮੋਹਰ ਸਿੰਘ ਗਿੱਲ)-ਸੰਸਥਾ ਲਈ ਮਾਣ ਵਾਲੀ ਗੱਲ ਹੈ ਕਿ ਗਿਆਰ੍ਹਵੀਂ ਏ ਦੀ ਵਿਦਿਆਰਥਣ ਸੁਨੇਹਾ ਨੇ ਛੱਤੀਸਗੜ੍ਹ ਵਿਖੇ ਸਕੂਲ ਰਾਸ਼ਟਰੀ ਖੇਡਾਂ ਗਤਕਾ ਮੁਕਾਬਲੇ ਵਿਚ ਗੋਲਡ ਮੈਡਲ ਜਿੱਤ ਕੇ ਆਪਣਾ, ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਡਾ. ਹਰੀ ਸਿੰਘ ਸੇਵਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਪਿ੍ੰਸੀਪਲ ਪ੍ਰਭਜੋਤ ਸਿੰਘ ਨੇ ਦੱਸਿਆ ਸੰਸਥਾ ਵਿਚ ਪਹੁੰਚਣ 'ਤੇ ਵਿਦਿਆਰਥਣ ਸੁਨੇਹਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ | ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਫ਼ਰੀਦਕੋਟ ਨੇ ਵਿਦਿਆਰਥਣ ਦੀ ਪ੍ਰਾਪਤੀ ਲਈ ਉਸ ਨੂੰ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਸੰਸਥਾ ਦੇ ਮੁਖੀ ਨੇ ਕਿਹਾ ਕਿ ਵਿਦਿਆਰਥਣ ਦੀ ਪ੍ਰਾਪਤੀ ਪਿੱਛੇ ਗੁਰਪ੍ਰੀਤ ਸਿੰਘ ਗੱਤਕਾ ਕੋਚ, ਨਰੇਸ਼ ਕੁਮਾਰ ਲੈਕਚਰਾਰ, ਹਰਦਵਿੰਦਰ ਕੌਰ ਡੀ.ਪੀ ਅਤੇ ਚੰਦਨ ਸਿੰਘ ਡੀ.ਪੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਅਧਿਆਪਕਾਂ ਵਿਵੇਕ ਕਪੂਰ, ਚੰਦਨ ਕੌਰ, ਸ਼ਵਿੰਦਰ ਕੌਰ, ਨਵਦੀਪ ਕੱਕੜ, ਕੁਲਵਿੰਦਰ ਸਿੰਘ ਸਮੇਤ ਸਮੁੱਚੇ ਸਟਾਫ਼ ਨੇ ਵਿਦਿਆਰਥਣ ਨੂੰ ਵਧਾਈ ਦਿੱਤੀ ਹੈ |