31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਚਾਰ ਕਾਬੂ

ਅਜੀਤ ਡੈਸਕ 23-01-2026
ਫ਼ਰੀਦਕੋਟ, 22 ਜਨਵਰੀ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਪਿੱਪਲੀ ਤੋਂ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਗਏ ਚਾਰ ਵਿਅਕਤੀਆਂ ਨੂੰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਪਿੱਪਲੀ ਤੋਂ ਪਿੰਡ ਅਰਾਈਆਂਵਾਲਾ ਕਲਾਂ ਨੂੰ ਜਾਂਦੀ ਸੜਕ 'ਤੇ ਕਰੀਬ ਇਕ ਕਿਲੋਮੀਟਰ ਤੋਂ ਜਗਦੇਵ ਸਿੰਘ ਬੱਬੂ ਪੁੱਤਰ ਗਰਤਾ ਸਿੰਘ, ਅਮਨਦੀਪ ਸਿੰਘ ਅੰਮੂ ਪੁੱਤਰ ਸਰੂਪ ਸਿੰਘ, ਮਿੱਥਨ ਬੁੱਟਰ ਪੁੱਤਰ ਹਰਭਗਵਾਨ ਸਿੰਘ ਅਤੇ ਗੁਰਵਿੰਦਰ ਸਿੰਘ ਗਗਨਾ ਪੁੱਤਰ ਕੇਵਲ ਸਿੰਘ ਵਾਸੀ ਜ਼ਿਲ੍ਹਾ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਨ੍ਹਾਂ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 40 ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲੀ੍ਹਆਂ ਗੋਲੀਆਂ ਬਰਾਮਦ ਕੀਤੀਆ ਗਈਆਂ | ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।