31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਅਜੀਤ ਡੈਸਕ 23-01-2026
ਫ਼ਰੀਦਕੋਟ, 22 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਰਾਮ ਬਾਗ ਨਜ਼ਦੀਕ ਸ਼ੱਕ ਦੇ ਆਧਾਰ 'ਤੇ ਦੋ ਵਿਅਕਤੀਆਂ ਨੂੰ ਨਸ਼ਾ ਸਮੱਗਰੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਅਕਲਪ੍ਰੀਤ ਸਿੰਘ ਇੰਚਾਰਜ ਪੁਲਿਸ ਚੌਂਕੀ, ਮੈਡੀਕਲ ਕਾਲਜ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਜ਼ਦੀਕ ਰਾਮ ਬਾਗ ਫ਼ਰੀਦਕੋਟ ਮੌਜੂਦ ਸਨ ਤਾਂ ਜਗਜੀਤ ਸਿੰਘ ਉਰਫ਼ ਲਾਡੀ ਪੁੱਤਰ ਚਰਨਜੀਤ ਸਿੰਘ ਅਤੇ ਪ੍ਰਦੀਪ ਕੁਮਾਰ ਉਰਫ਼ ਬਬਲੂ ਪੁੱਤਰ ਜਗਦੀਸ਼ ਲਾਲ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 7.68 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਅਰੋੜਵੰਸ਼ ਸਭਾ ਦੀ ਇਕੱਤਰਤਾ 'ਚ ਕਈ ਮਤੇ ਪਾਸ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਚਾਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।