31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ 6 ਵਿਅਕਤੀ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

ਅਜੀਤ ਡੈਸਕ 23-01-2026
ਕੋਟਕਪੂਰਾ, 22 ਜਨਵਰੀ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨਕੋਨੀ ਮੋਗਾ ਰੋਡ ਕੋਟਕਪੂਰਾ ਵਿਖੇ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਨੇ ਇਹ ਸੂਚਨਾ ਦਿੱਤੀ ਕਿ ਕੁਝ ਵਿਅਕਤੀ ਕਥਿਤ ਲੁੱਟਾਂ-ਖੋਹਾਂ ਕਰਨ ਦੇ ਆਦੀ ਹਨ, ਇਨ੍ਹਾਂ 'ਤੇ ਪਹਿਲਾਂ ਵੀ ਪਰਚੇ ਦਰਜ ਹਨ | ਅੱਜ ਵੀ ਇਹ ਨਵੀਂ ਦਾਣਾ ਮੰਡੀ, ਲੱਕੜ ਮੰਡੀ ਕੋਟਕਪੂਰਾ ਵਿਚ ਲੁਕ ਕੇ ਮਾਰੂ ਹਥਿਆਰਾਂ ਸਮੇਤ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ | ਇਹ ਸਾਰੇ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ ਆ ਸਕਦੇ ਹਨ | ਪੁਲਿਸ ਪਾਰਟੀ ਨੇ ਤੁਰੰਤ ਛਾਪਾਮਾਰੀ ਕਰਕੇ ਇਨ੍ਹਾਂ ਕੋਲੋਂ ਇਕ ਕਾਪਾ ਲੋਹਾ, ਤਿੰਨ ਖੰਡਾ ਲੋਹਾ, ਇਕ ਗੰਡਾਸੀ ਦਸਤਾ ਲੱਕੜ ਅਤੇ ਇਕ ਕਿ੍ਪਾਨ ਲੋਹਾ ਸਮੇਤ ਸਾਰਜ ਸਿੰਘ, ਜਗਸੀਰ ਸਿੰਘ ਅਕਾਸ਼ਦੀਪ ਸਿੰਘ ਉਰਫ਼ ਆਸ਼ੂ, ਰਾਜੇਸ਼ ਕੁਮਾਰ ਕੱਕੜ, ਮਨਪ੍ਰੀਤ ਸਿੰਘ ਉਰਫ਼ ਸੰਜੂ ਅਤੇ ਗੁਰਵਿੰਦਰ ਸਿੰਘ ਉਰਫ਼ ਕਾਕਾ ਸਾਰੇ ਵਸਨੀਕ ਕੋਟਕਪੂਰਾ ਨੂੰ ਕਾਬੂ ਕਰਕੇ ਇਨ੍ਹਾਂ ਵਿਰੁੱਧ ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਘਰੇਲੂ ਗੈਸ ਖ਼ਪਤਕਾਰਾਂ ਲਈ ਈ-ਕੇ.ਵਾਈ.ਸੀ. ਕਰਵਾਉਣੀ ਜ਼ਰੂਰੀ- ਗੁਰਪ੍ਰੀਤ ਸਿੰਘ ਅਗਲੀ ਖ਼ਬਰ ਬਰਗਾੜੀ ਵਿਖੇ ਭਗਤੀ ਸੰਗੀਤ ਸੰਮੇਲਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।