31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਘਰੇਲੂ ਗੈਸ ਖ਼ਪਤਕਾਰਾਂ ਲਈ ਈ-ਕੇ.ਵਾਈ.ਸੀ. ਕਰਵਾਉਣੀ ਜ਼ਰੂਰੀ- ਗੁਰਪ੍ਰੀਤ ਸਿੰਘ

ਅਜੀਤ ਡੈਸਕ 23-01-2026
ਗਿੱਦੜਬਾਹਾ, 22 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)- ਗੈਸ ਸਿਲੰਡਰਾਂ ਦੀ ਸਹੀ ਤੇ ਨਿਰੰਤਰ ਸਪਲਾਈ ਲਈ ਹੁਣ ਈ-ਕੇ.ਵਾਈ.ਸੀ. ਜ਼ਰੂਰੀ ਕਰ ਦਿੱਤੀ ਗਈ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਪੂਰਨ ਸਿੰਘ ਭਾਰਤ ਗੈਸ ਦੇ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਨਵੇਂ ਨਿਯਤਾਂ ਤਹਿਤ ਹਰ ਇਕ ਖ਼ਪਤਕਾਰ ਨੂੰ ਨਿਰਵਿਘਨ ਗੈਸ ਦੀ ਸਪਲਾਈ ਲੈਣ ਲਈ ਆਪਣਾ ਈ-ਕੇ.ਵਾਈ.ਸੀ. ਕਰਵਾਉਣਾ ਜ਼ਰੂਰੀ ਹੋਵੇਗਾ | ਉਨ੍ਹਾਂ ਏਜੰਸੀ ਦੇ ਖ਼ਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਸਮਾਂ ਰਹਿੰਦੇ ਆਪਣੀ ਈ-ਕੇ.ਵਾਈ.ਸੀ. ਕਰਵਾ ਲੈਣ | ਉਨ੍ਹਾਂ ਦੱਸਿਆ ਈ-ਕੇ.ਵਾਈ.ਸੀ. ਪ੍ਰਕਿਰਿਰਿਆ ਬਿਲਕੁਲ ਮੁਫ਼ਤ ਹੈ ਅਤੇ ਇਸ ਦੀ ਕੋਈ ਫ਼ੀਸ ਆਦਿ ਨਹੀਂ ਹੈ | ਉਨ੍ਹਾਂ ਦੱਸਿਆ ਕਿ ਹੁਣ ਖ਼ਪਤਕਾਰ ਨੂੰ ਸਿਲੰਡਰ ਦੀ ਡਿਲੀਵਰੀ ਲੈਣ ਸਮੇਂ ਓ.ਟੀ.ਪੀ. ਡਿਲੀਵਰੀ ਕੋਡ ਦੇਣਾ ਵੀ ਜ਼ਰੂਰੀ ਹੋਵੇਗਾ |
ਪਿਛਲੀ ਖ਼ਬਰ ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਰਾਤ ਸਮੇਂ ਵਧਾਈ ਚੈਕਿੰਗ ਅਗਲੀ ਖ਼ਬਰ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਂਦੇ 6 ਵਿਅਕਤੀ ਤੇਜ਼ਧਾਰ ਹਥਿਆਰਾਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।