31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਰਾਤ ਸਮੇਂ ਵਧਾਈ ਚੈਕਿੰਗ

ਅਜੀਤ ਡੈਸਕ 23-01-2026
ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਹਰਮਹਿੰਦਰ ਪਾਲ)-26 ਜਨਵਰੀ (ਗਣਤੰਤਰ ਦਿਵਸ) ਦੇ ਮੱਦੇਨਜ਼ਰ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਨੂੰ ਬਰਕਰਾਰ ਰੱਖਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਜ਼ਿਲ੍ਹੇ ਭਰ ਵਿਚ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਸਪੈਸ਼ਲ ਚੈਕਿੰਗ ਕੀਤੀ ਗਈ | ਇਸ ਦੌਰਾਨ ਰਾਤ ਭਰ ਪੁਲਿਸ ਟੀਮਾਂ ਵਲੋਂ ਜ਼ਿਲ੍ਹੇ ਦੇ ਸੰਵੇਦਨਸ਼ੀਲ ਤੇ ਭੀੜ ਵਾਲੇ ਇਲਾਕਿਆਂ ਵਿਚ ਚੈਕਿੰਗ ਮੁਹਿੰਮ ਚਲਾਈ ਗਈ | ਇਸ ਚੈਕਿੰਗ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ 'ਤੇ ਨਾਕਿਆਂ ਤੋਂ ਇਲਾਵਾ ਰੇਲਵੇ ਸਟੇਸ਼ਨ, ਬੱਸ ਅੱਡੇ, ਮੁੱਖ ਰੂਟਾਂ, ਗਲੀਆਂ-ਮੁਹੱਲਿਆਂ, ਨੋ-ਮੂਵਮੈਂਟ ਇਲਾਕਿਆਂ, ਲਾਵਾਰਸ ਵਾਹਨਾਂ, ਨਾਈਟ ਸ਼ਿਫ਼ਟ ਵਿਚ ਕੰਮ ਕਰ ਰਹੇ ਕਰਮਚਾਰੀਆਂ ਤੇ ਸੁਰੱਖਿਆ ਗਾਰਡਾਂ ਦੀ ਵੀ ਜਾਂਚ ਕੀਤੀ ਗਈ | ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵਲੋਂ ਲਗਾਤਾਰ ਗਸ਼ਤ ਤੇ ਫਲੈਗ ਮਾਰਚ ਕਰਕੇ ਇਲਾਕਿਆਂ ਵਿਚ ਪੁਲਿਸ ਦੀ ਮੌਜੂਦਗੀ ਯਕੀਨੀ ਬਣਾਈ ਗਈ | ਇਹ ਨਾਈਟ ਡੋਮੀਨੇਸ਼ਨ ਚੈਕਿੰਗ ਚਾਰੇ ਸਬ ਡਵੀਜ਼ਨਾਂ ਵਿਚ ਲਗਾਤਾਰ ਰਾਤ ਸਮੇਂ ਚਲਾਈ ਜਾ ਰਹੀ ਹੈ, ਜਿਸ ਦੀ ਨਿਗਰਾਨੀ ਬਚਨ ਸਿੰਘ ਡੀ.ਐੱਸ.ਪੀ. (ਸ੍ਰੀ ਮੁਕਤਸਰ ਸਾਹਿਬ), ਹਰਜੀਤ ਸਿੰਘ ਡੀ.ਐੱਸ.ਪੀ., ਨਵੀਨਪਾਲ ਸਿੰਘ ਡੀ.ਐੱਸ.ਪੀ. (ਮਲੋਟ), ਅਰੁਨ ਮੁੰਡਨ ਡੀ.ਐੱਸ.ਪੀ. (ਗਿੱਦੜਬਾਹਾ) ਅਤੇ ਹਰਬੰਸ ਸਿੰਘ ਡੀ.ਐੱਸ.ਪੀ. (ਲੰਬੀ) ਵਲੋਂ ਆਪਣੀ-ਆਪਣੀ ਫੋਰਸ ਦੇ ਨਾਲ ਕੀਤੀ ਜਾ ਰਹੀ ਹੈ | ਰੇਲਵੇ ਸਟੇਸ਼ਨ 'ਤੇ ਚੈਕਿੰਗ ਦੌਰਾਨ ਯਾਤਰੀਆਂ ਦੇ ਬੈਗਾਂ ਦੀ ਸਕੈਨਿੰਗ, ਸ਼ੱਕੀ ਵਿਅਕਤੀਆਂ ਦੀ ਜਾਂਚ ਤੇ ਰਿਕਾਰਡ ਚੈੱਕ ਕੀਤੇ ਗਏ | ਜੀ.ਆਰ.ਪੀ. ਪੁਲਿਸ ਟੀਮ ਨਾਲ ਮਿਲ ਕੇ ਆਉਣ-ਜਾਣ ਵਾਲੇ ਵਿਅਕਤੀਆਂ ਦੀ ਪਛਾਣ ਪੁਸ਼ਟੀ ਕੀਤੀ ਗਈ ਅਤੇ ਕਈ ਵਿਅਕਤੀਆਂ ਦੇ ਰਿਕਾਰਡ ਪਾਇਸ ਐਪ ਰਾਹੀਂ ਤੁਰੰਤ ਵੈਰੀਫਾਈ ਕੀਤੇ ਗਏ | ਇਸੇ ਤਰ੍ਹਾਂ ਬੱਸ ਸਟੈਂਡ 'ਤੇ ਵੀ ਰਾਤ ਸਮੇਂ ਸਪੈਸ਼ਲ ਚੈਕਿੰਗ ਕੀਤੀ ਗਈ | ਬੱਸ ਅੱਡੇ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਲਾਵਾਰਸ ਹਾਲਤ ਵਿਚ ਖੜ੍ਹੇ ਸ਼ੱਕੀ ਵਾਹਨਾਂ ਨੂੰ ਵਾਹਨ ਐਪ ਦੀ ਮਦਦ ਨਾਲ ਵੈਰੀਫਾਈ ਕਰਕੇ ਪੁਲਿਸ ਰਿਕਾਰਡ ਦੀ ਜਾਂਚ ਕੀਤੀ ਗਈ | ਨਾਲ ਹੀ ਬੱਸਾਂ ਵਿਚ ਸਵਾਰ ਹੋਣ ਵਾਲੇ ਯਾਤਰੀਆਂ ਦੀ ਵੀ ਜਾਂਚ ਕੀਤੀ ਗਈ | ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਕੇ ਲਗਾ ਕੇ ਮੁੱਖ ਰੂਟਾਂ, ਬਜ਼ਾਰਾਂ, ਕਾਲੋਨੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿਚ ਹਰ ਵਾਹਨ ਅਤੇ ਵਿਅਕਤੀ ਦੀ ਜਾਂਚ ਕੀਤੀ ਗਈ | ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਵਲੋਂ ਲਗਾਤਾਰ ਗਸ਼ਤ ਕਰਕੇ ਅਸਾਮਾਜਿਕ ਤੱਤਾਂ 'ਤੇ ਕੜੀ ਨਜ਼ਰ ਰੱਖੀ ਗਈ | ਨਾਈਟ ਡਿਊਟੀ 'ਤੇ ਤਾਇਨਾਤ ਸਕਿਉਰਿਟੀ ਗਾਰਡਾਂ ਨਾਲ ਡੀ.ਐੱਸ.ਪੀਜ਼. ਵਲੋਂ ਵਿਸਥਾਰ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ | ਇਸ ਦੇ ਨਾਲ ਹੀ ਪਾਰਕਾਂ, ਰਿਜੋਰਟਾਂ ਤੇ ਹੋਰ ਜਨਤਕ ਥਾਵਾਂ ਦੀ ਵੀ ਜਾਂਚ ਕੀਤੀ ਗਈ |
ਪਿਛਲੀ ਖ਼ਬਰ ਰਮੇਸ਼ ਅਰਨੀਵਾਲਾ ਬੈਰਾਗੀ ਵੈੱਲਫ਼ੇਅਰ ਬੋਰਡ ਪੰਜਾਬ ਦੇ ਮੈਂਬਰ ਬਣੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਸਨਮਾਨਿ... ਅਗਲੀ ਖ਼ਬਰ ਘਰੇਲੂ ਗੈਸ ਖ਼ਪਤਕਾਰਾਂ ਲਈ ਈ-ਕੇ.ਵਾਈ.ਸੀ. ਕਰਵਾਉਣੀ ਜ਼ਰੂਰੀ- ਗੁਰਪ੍ਰੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।