31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੜਕ ਸੁਰੱਖਿਆ ਜਾਗਰੂਕਤਾ ਰੈਲੀ ਕੱਢੀ

ਅਜੀਤ ਡੈਸਕ 23-01-2026
ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਹਰਮਹਿੰਦਰ ਪਾਲ)-ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੌਰਾਨ ਜ਼ਿਲ੍ਹਾ ਸਿੱਖਿਆ ਵਿਭਾਗ ਅਤੇ ਮੁਕਤੀਸਰ ਵੈੱਲਫ਼ੇਅਰ ਕਲੱਬ ਵਲੋਂ ਪੰਜਾਬ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਲੜਕੀਆਂ ਦੀ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਕੰਨਿਆ ਸਕੂਲ ਤੋਂ ਆਰ.ਟੀ.ਓ. ਦਫ਼ਤਰ ਤੱਕ ਕੱਢੀ ਗਈ ਅਤੇ ਇਸ ਰੈਲੀ ਨੂੰ ਹਰੀ ਝੰਡੀ ਦੇਣ ਦੀ ਰਸਮ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਗਾ ਨੇ ਨਿਭਾਈ | ਇਸ ਮੌਕੇ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਸੁਖਦੇਵ ਸਿੰਘ, ਮੁਕਤੀਸਰ ਵੈੱਲਫ਼ੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ, ਸਕੂਲ ਦੇ ਪਿ੍ੰਸੀਪਲ ਸੁਭਾਸ਼ ਝਾਂਬ ਅਤੇ ਸੜਕ ਸੁਰੱਖਿਆ ਕੋਆਰਡੀਨੇਟਰ ਸ਼ਮਿੰਦਰ ਬੱਤਰਾ ਹਾਜ਼ਰ ਸਨ | ਇਸ ਰੈਲੀ ਦਾ ਸਵਾਗਤ ਆਰ.ਟੀ.ਓ. ਦਫ਼ਤਰ ਵਿਖੇ ਏ.ਆਰ.ਟੀ.ਓ. ਜਸਵਿੰਦਰ ਸਿੰਘ ਕੰਬੋਜ ਨੇ ਕੀਤਾ | ਆਰ.ਟੀ.ਓ. ਦਫ਼ਤਰ ਵਿਖੇ ਰੈਲੀ ਪਹੁੰਚਣ 'ਤੇ ਇੱਥੇ ਡਰਾਈਵਿੰਗ ਟੈੱਸਟ ਦੇ ਮੁਖੀ ਗੁਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਕ ਸੰਬੰਧੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕਿਸ ਤਰ੍ਹਾਂ ਉਹ ਟਰੈਕ ਪਾਸ ਕਰਕੇ ਪੱਕੇ ਡਰਾਈਵਰ ਹੋਣ ਦਾ ਸਬੂਤ ਦੇ ਸਕਦੇ ਹਨ | ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਏ.ਆਰ.ਟੀ.ਓ. ਜਸਵਿੰਦਰ ਕੰਬੋਜ ਨੇ ਕਿਹਾ ਕਿ ਜੋ ਵਿਅਕਤੀ ਬਿਨਾਂ ਕਿਸੇ ਟ੍ਰੇਨਿੰਗ ਤੋਂ ਸੜਕਾਂ 'ਤੇ ਵਾਹਨ ਚਲਾਉਂਦੇ ਹਨ, ਉਹ ਆਪ ਤਾਂ ਹਾਦਸੇ ਦਾ ਸ਼ਿਕਾਰ ਹੁੰਦੇ ਹਨ ਅਤੇ ਦੂਜੇ ਲੋਕਾਂ ਨੂੰ ਵੀ ਹਾਦਸਾਗ੍ਰਸਤ ਕਰ ਦਿੰਦੇ ਹਨ | ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਅਸੀਂ ਸਾਰੇ ਰਲ ਕੇ ਪੰਜਾਬ ਵਿਚ ਸੜਕੀ ਹਾਦਸੇ ਦੌਰਾਨ ਮੌਤਾਂ ਦੀਆਂ ਗਿਣਤੀਆਂ ਨੂੰ ਘੱਟ ਕਰਨਾ ਚਾਹੁੰਦੇ ਹਾਂ | ਇਸ ਦੌਰਾਨ ਹੈਲਥ ਇੰਸਪੈਕਟਰ ਲਾਲ ਚੰਦ ਨੇ ਆਰ.ਟੀ.ਓ. ਦਫ਼ਤਰ ਵਿਖੇ ਆਏ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਜਾਗਰੂਕ ਕੀਤਾ | ਇਸ ਦੌਰਾਨ ਟ੍ਰੈਫ਼ਿਕ ਪੁਲਿਸ ਤੋਂ ਏ.ਐੱਸ.ਆਈ. ਗੁਰਬਚਨ ਸਿੰਘ, ਮੁਕਤੀਸਰ ਵੈੱਲਫ਼ੇਅਰ ਕਲੱਬ ਤੋਂ ਡਾਕਟਰ ਵਿਜੇ ਬਜਾਜ, ਜਸਪਾਲ ਸਿੰਘ, ਮੈਡਮ ਵਨੀਤਾ, ਹਰਵਿੰਦਰ ਕੌਰ, ਮੈਡਮ ਸੁਨੀਤਾ, ਲੈਕ ਡਾ. ਹਰਬੰਸ ਸਿੰਘ, ਡਾਕਟਰ ਵਰੁਣ ਬਜਾਜ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਸੁਨੀਲ ਬਾਂਸਲ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਰਮੇਸ਼ ਅਰਨੀਵਾਲਾ ਬੈਰਾਗੀ ਵੈੱਲਫ਼ੇਅਰ ਬੋਰਡ ਪੰਜਾਬ ਦੇ ਮੈਂਬਰ ਬਣੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਸਨਮਾਨਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।