31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਡਾ. ਸੁਨੀਲ ਬਾਂਸਲ ਨੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ

ਅਜੀਤ ਡੈਸਕ 23-01-2026
ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡਾ. ਸੁਨੀਲ ਬਾਂਸਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਸਿਵਲ ਸਰਜਨ ਦਫ਼ਤਰ ਦੇ ਸਾਰੇ ਅਫ਼ਸਰਾਂ ਤੇ ਸਟਾਫ਼ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਗੁਲਦਸਤਾ ਭੇਟ ਕਰਕੇ ਜੀ ਆਇਆਂ ਆਖਿਆ | ਡਾ. ਬਾਂਸਲ ਸਿਵਲ ਹਸਪਤਾਲ ਵਿਖੇ ਤਿੰਨ ਸਾਲ ਤੋਂ ਵੱਧ ਸਮਾਂ ਸੀਨੀਅਰ ਮੈਡੀਕਲ ਅਫ਼ਸਰ ਰਹੇ ਅਤੇ ਪਹਿਲਾਂ ਉਹ ਜ਼ਿਲ੍ਹੇ ਅੰਦਰ ਡਿਪਟੀ ਮੈਡੀਕਲ ਕਮਿਸ਼ਨਰ ਵਜੋਂ ਵੀ ਕੰਮ ਕਰਦੇ ਰਹੇ ਹਨ | ਇਸ ਤੋਂ ਪਹਿਲਾਂ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਪਰਿਵਾਰਕ ਮੈਂਬਰਾਂ ਨਾਲ ਮੱਥਾ ਟੇਕਿਆ | ਅਹੁਦਾ ਸੰਭਾਲਣ ਸਮੇਂ ਡਾ. ਸੁਨੀਲ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ ਤੇ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਿਵਲ ਹਸਪਤਾਲਾਂ ਤੇ ਸਿਹਤ ਵਿਭਾਗ ਦੇ ਦਫ਼ਤਰਾਂ ਵਿਚ ਆਉਣ ਤੇ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਲਾਜ ਤੇ ਹੋਰ ਲੋੜੀਂਦੀ ਸਹਾਇਤਾ ਪਹਿਲ ਦੇ ਆਧਾਰ 'ਤੇ ਕੀਤੀ ਜਾਵੇਗੀ | ਇਸ ਮੌਕੇ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਦੁਪਿੰਦਰ ਕੁਮਾਰ ਡੀ.ਐੱਮ.ਸੀ., ਡਾ. ਰਾਜੀਵ ਸੱਚਦੇਵਾ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਮੁਕਤਸਰ ਸਾਹਿਬ, ਡਾ. ਹਰਿੰਦਰ ਪਾਲ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਲੰਬੀ, ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਡਾ. ਮਨਪ੍ਰੀਤ ਕੌਰ ਐਪੀਡੀਮੋਲੋਜਿਸਟ, ਡਾ. ਰਾਹੁਲ ਜਿੰਦਲ, ਡਾ. ਅਰਪਨਦੀਪ ਸਿੰਘ ਅਤੇ ਦਫ਼ਤਰ ਸਿਵਲ ਸਰਜਨ ਦੇ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਰਾਮ ਚੰਦਰ ਦੀ ਆਯੁੱਧਿਆ ਵਿਖੇ ਸਥਾਪਿਤ ਮੂਰਤੀ ਦਿਵਸ 'ਤੇ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਸੜਕ ਸੁਰੱਖਿਆ ਜਾਗਰੂਕਤਾ ਰੈਲੀ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।