30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

ਅਜੀਤ ਡੈਸਕ 23-01-2026
ਕੋਟਕਪੂਰਾ, 22 ਜਨਵਰੀ (ਮੋਹਰ ਸਿੰਘ ਗਿੱਲ)-ਹੌਲਦਾਰ ਗੁਰਸੇਵਕ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਦੇਵੀਵਾਲਾ ਤੋਂ ਪਿੰਡ ਪੰਜਗਰਾਈਾ ਕਲਾਂ ਨੂੰ ਜਾ ਰਹੇ ਸਨ ਤਾਂ ਜਦ ਪੁਲਿਸ ਪਾਰਟੀ ਪਿੰਡ ਪੰਜਗਰਾਈਾ ਕਲਾਂ ਤੋਂ ਕਰੀਬ ਅੱਧਾ ਕਿਲੋਮੀਟਰ ਪਿੱਛੇ ਸੀ ਤਾਂ ਗੱਡੀ ਦੀਆਂ ਲਾਈਟਾਂ ਵਿਚ ਸੜਕ ਦੇ ਖੱਬੇ ਹੱਥ ਇਕ ਮੋਟਰ ਵਾਲੇ ਕੋਠੇ ਦੇ ਓਹਲੇ ਬੈਠੇ ਦੋ ਵਿਅਕਤੀ ਕਿਸੇ ਚੀਜ ਨੂੰ ਸੁੰਘ ਰਹੇ ਦਿਖਾਈ ਦਿੱਤੇ | ਹੌਲਦਾਰ ਨੇ ਸ਼ੱਕ ਦੇ ਆਧਾਰ 'ਤੇ ਤੁਰੰਤ ਗੱਡੀ ਰੁਕਵਾ ਕੇ ਇਨ੍ਹਾਂ ਨੂੰ ਕਾਬੂ ਕੀਤਾ | ਇਨ੍ਹਾਂ 'ਚੋਂ ਪਹਿਲੇ ਨੌਜਵਾਨ ਨੇ ਆਪਣਾ ਨਾਮ ਜਗਤਾਰ ਸਿੰਘ ਵਾਸੀ ਪੰਜਗਰਾਈਾ ਕਲਾਂ ਅਤੇ ਦੂਸਰੇ ਵਿਅਕਤੀ ਨੇ ਆਪਣਾ ਨਾਮ ਮੋਦਨ ਸਿੰਘ ਪਿੰਡ ਨੱਥੇਵਾਲਾ ਵਜੋਂ ਆਪਣੀ ਪਹਿਚਾਣ ਦੱਸੀ | ਉਪਰੰਤ ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 10.34 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਨ੍ਹਾਂ ਵਿਰੁੱਧ ਥਾਣਾ ਸਦਰ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |


ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਵਲੋਂ ਵਿੱਤੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਸਾਬਕਾ ਵਿਧਾਇਕ ਭਾਈ ਕੁੱਕੂ, ਬਾਵਾ ਲਾਲੀ ਤੇ ਹੋਰ ਆਗੂਆਂ ਵਲੋਂ ਕਮਰਾ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।