30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮਾਸਟਰ ਕੇਡਰ ਯੂਨੀਅਨ ਵਲੋਂ ਵਿੱਤੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਨ ਦਾ ਫ਼ੈਸਲਾ

ਅਜੀਤ ਡੈਸਕ 23-01-2026
ਫ਼ਰੀਦਕੋਟ, 22 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਕੀਤੀ ਗਈ | ਜਿਸ ਵਿਚ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਹਰਭਜਨ ਸਿੰਘ, ਫ਼ਾਊਾਡਰ ਮੈਂਬਰ ਵਾਸ਼ਿੰਗਟਨ ਸਿੰਘ, ਜੁਆਇੰਟ ਸਕੱਤਰ ਦਲਜੀਤ ਸਿੰਘ ਸਬਰਵਾਲ, ਸਕੱਤਰ ਜਨਰਲ ਅਰਜਿੰਦਰ ਕਲੇਰ, ਉਪ ਪ੍ਰਧਾਨ ਜਗਜੀਤ ਸਿੰਘ, ਵਿੱਤ ਸਕੱਤਰ ਰਮਨ ਕੁਮਾਰ, ਸੀਨੀਅਰ ਆਗੂ ਹਰਮਿੰਦਰ ਸਿੰਘ ਉੱਪਲ ਹਾਜ਼ਰ ਸਨ | ਮਾਸਟਰ ਕੇਡਰ ਯੂਨੀਅਨ ਫ਼ਰੀਦਕੋਟ ਦੇ ਪ੍ਰਧਾਨ ਧਰਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ ਨੇ ਦੱਸਿਆ ਕਿ ਲੁਧਿਆਣਾ ਦੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਜੂਨ ਮਹੀਨੇ ਵਿਚ ਅਤੇ 26 ਅਕਤੂਬਰ ਨੂੰ ਮਹਾਂ ਰੋਸ ਰੈਲੀ ਤਰਨਤਾਰਨ ਵਿਖੇ ਕੀਤੀ ਗਈ ਸੀ | ਉਸ ਤੋਂ ਬਾਅਦ 29 ਅਕਤੂਬਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿੱਤੀ ਮੰਗਾਂ ਜਿਵੇਂ ਡੀ.ਏ ਦੀਆਂ ਬਕਾਇਆ ਕਿਸ਼ਤਾਂ ਦੇਣ ਸਬੰਧੀ, ਪੇਂਡੂ ਭੱਤਾ ਬਾਰਡਰ ਅਲਾਉਂਸ ਬਹਾਲ ਕਰਵਾਉਣ ਸਬੰਧੀ, ਏਸੀਪੀ ਜਾਰੀ ਕਰਨ ਸਬੰਧੀ ਅਤੇ ਪੁਰਾਣੇ ਪੈਨਸ਼ਨ ਬਹਾਲੀ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ ਸੀ ਜਿਸ ਵਿਚ ਵਿੱਤ ਮੰਤਰੀ ਵਲੋਂ ਇਨ੍ਹਾਂ ਮੰਗਾਂ ਨੂੰ ਤਰਨ ਤਾਰਨ ਜ਼ਿਮਨੀ ਚੋਣ ਤੋਂ ਬਾਅਦ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ 'ਤੇ ਵੀ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਹੱਲ ਨਹੀਂ ਕੀਤਾ ਗਿਆ ਅਤੇ ਸਰਕਾਰੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਜਿਸ ਦੇ ਵਿਰੋਧ ਵਿਚ ਮਾਸਟਰ ਕੇਡਰ ਯੂਨੀਅਨ ਵਲੋਂ ਜਲਦੀ ਹੀ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਲੈਂਜ਼ ਕੈਂਪ ਪਹਿਲੀ ਨੂੰ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।