30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਟੈ੍ਰਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ

ਅਜੀਤ ਡੈਸਕ 23-01-2026
ਸ੍ਰੀ ਮੁਕਤਸਰ ਸਾਹਿਬ, 22 ਜਨਵਰੀ (ਹਰਮਹਿੰਦਰ ਪਾਲ)-ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ | ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਅਧਿਆਪਕਾ ਮੋਨਿਕਾ ਰਾਣੀ ਅਤੇ ਭੁਪਿੰਦਰ ਕੁਮਾਰ ਨੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੜਕ 'ਤੇ ਕਿਵੇਂ ਸੁਰੱਖਿਅਤ ਰਹਿਣਾ ਹੈ, ਦੋ-ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮਟ ਦੀ ਵਰਤੋਂ ਕੀਤੀ ਜਾਵੇ, ਜਦਕਿ ਫ਼ੋਨ ਦੀ ਵਰਤੋਂ ਨਾ ਕੀਤੀ ਜਾਵੇ | ਇਸ ਤੋਂ ਇਲਾਵਾ ਬੱਚਿਆਂ ਨੂੰ ਟ੍ਰੈਫ਼ਿਕ ਚਿੰਨ੍ਹਾਂ ਬਾਰੇ ਵੀ ਜਾਣੂ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਸੜਕ ਸੁਰੱਖਿਆ ਸੰਬੰਧੀ ਪੋਸਟਰ ਤੇ ਸਲੋਗਨ ਮੁਕਾਬਲੇ ਵੀ ਕਰਵਾਏ ਗਏ | ਵਿਦਿਆਰਥੀਆਂ ਨੇ ਇਸ ਜਾਗਰੂਕਤਾ ਸਮਾਗਮ ਵਿਚ ਰੁਚੀ ਦਿਖਾਈ ਅਤੇ ਟ੍ਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਦਾ ਵਚਨ ਵੀ ਲਿਆ | ਅੰਤ 'ਚ ਮੁੱਖ ਅਧਿਆਪਕਾ ਨੀਤੂ ਚੋਪੜਾ ਨੇ ਬੱਚਿਆਂ ਨੂੰ ਸਮਝਦਾਰ ਤੇ ਜ਼ਿੰਮੇਵਾਰ ਨਾਗਰਿਕ ਬਣਨ ਦੇ ਸੁਨੇਹੇ ਨਾਲ ਸੰਬੋਧਿਤ ਕੀਤਾ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਬੁਲਾਰੇ ਰਾਣਾ ਬਲਜੀਤ ਸਿੰਘ ਚਾਹਲ ਵਲੋਂ ਰਾਜਾ ਵੜਿੰਗ ਨਾਲ ਮੁਲਾਕਾਤ ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਡਰੋਨ ਅਤੇ ਪੈਰਾਗਲਾਈਡਰ ਉਡਾਉਣ 'ਤੇ ਪਾਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।