30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪੰਜਾਬ ਕਾਂਗਰਸ ਦੇ ਬੁਲਾਰੇ ਰਾਣਾ ਬਲਜੀਤ ਸਿੰਘ ਚਾਹਲ ਵਲੋਂ ਰਾਜਾ ਵੜਿੰਗ ਨਾਲ ਮੁਲਾਕਾਤ

ਅਜੀਤ ਡੈਸਕ 23-01-2026
ਮਲੋਟ, 22 ਜਨਵਰੀ (ਪਾਟਿਲ)-ਪੰਜਾਬ ਕਾਂਗਰਸ ਦੇ ਬੁਲਾਰੇ ਤੇ ਆਲ ਇੰਡੀਆ ਕਾਂਗਰਸ ਦੇ ਮੀਡੀਆ ਕੋਆਰਡੀਨੇਟਰ ਰਾਣਾ ਬਲਜੀਤ ਸਿੰਘ ਚਾਹਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੁਲਾਕਾਤ ਕੀਤੀ ਅਤੇ ਮੁਲਾਕਾਤ ਦੌਰਾਨ ਹਲਕਾ ਲੰਬੀ 'ਤੇ ਵਿਸ਼ੇਸ਼ ਚਰਚਾ ਕੀਤੀ ਕਿ ਹਲਕਾ ਲੰਬੀ ਵਿਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਿਆ ਜਾਵੇ | ਇਸ ਮੌਕੇ ਪੰਜਾਬ ਪ੍ਰਧਾਨ ਵਲੋਂ ਇਹ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਮਨਰੇਗਾ ਸਕੀਮ ਜਿਸ ਨੂੰ ਬਦਲ ਕੇ ਕੇਂਦਰ ਨੇ ਜੀ ਰਾਮ ਜੀ ਸਕੀਮ ਰੱਖ ਦਿੱਤਾ ਗਿਆ, ਉਸ ਖ਼ਿਲਾਫ਼ ਪਿੰਡਾਂ ਵਿਚ ਲੋਕਾਂ ਨੂੰ ਲਾਮਬੰਦ ਕੀਤਾ ਜਾਵੇ ਅਤੇ ਦੱਸਿਆ ਜਾਵੇ ਕਿ ਕੇਂਦਰ ਸਰਕਾਰ ਮਨਰੇਗਾ ਕਾਮਿਆਂ ਦੇ ਹੱਕਾਂ 'ਤੇ ਡਾਕੇ ਮਾਰ ਰਹੀ ਹੈ | ਰਾਣਾ ਚਾਹਲ ਨੇ ਕਿਹਾ ਕਿ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪਾਰਟੀ ਮਜ਼ਬੂਤ ਹੋਈ ਹੈ |
ਪਿਛਲੀ ਖ਼ਬਰ ਡੀ.ਏ.ਵੀ. ਐਡਵਰਡਗੰਜ ਸਕੂਲ ਨੇ ਰਾਸ਼ਟਰੀ ਖੇਡਾਂ 'ਚ ਸੋਨ ਤਗ਼ਮਾ ਜਿੱਤਿਆ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਟੈ੍ਰਫ਼ਿਕ ਨਿਯਮਾਂ ਸੰਬੰਧੀ ਜਾਣਕਾਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।