30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਡੀ.ਏ.ਵੀ. ਐਡਵਰਡਗੰਜ ਸਕੂਲ ਨੇ ਰਾਸ਼ਟਰੀ ਖੇਡਾਂ 'ਚ ਸੋਨ ਤਗ਼ਮਾ ਜਿੱਤਿਆ

ਅਜੀਤ ਡੈਸਕ 23-01-2026
ਮਲੋਟ, 22 ਜਨਵਰੀ (ਪਾਟਿਲ)-ਡੀ.ਏ.ਵੀ. ਐਡਵਰਡਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਵਲੋਂ ਕਰਵਾਏ ਰਾਸ਼ਟਰੀ ਖੇਡ ਮੁਕਾਬਲਿਆਂ ਵਿਚ ਹਿੱਸਾ ਲਿਆ | ਵਿਦਿਆਰਥੀਆਂ ਨੇ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਆਪਣਾ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ ਅਤੇ ਲਗਾਤਾਰ ਤੀਜੀ ਵਾਰ ਸੋਨ ਤਗ਼ਮਾ ਜਿੱਤ ਕੇ ਸਕੂਲ ਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਹੈਾਡਬਾਲ ਅੰਡਰ-14 ਤੇ 19 (ਲੜਕੇ) ਟੀਮਾਂ ਨੇ ਡੀ.ਏ.ਵੀ. ਨੈਸ਼ਨਲ ਖੇਡਾਂ ਹਰਿਦੁਆਰ ਵਿਚ ਹਿੱਸਾ ਲਿਆ, ਜਿਨ੍ਹਾਂ ਵਿਚੋਂ ਅੰਡਰ-19 ਹੈਂਡਬਾਲ ਟੀਮ ਨੇ ਸੋਨ ਤਗ਼ਮਾ ਜਿੱਤਿਆ, ਜਿਸ ਵਿਚ ਹਰਕੀਰਤ ਸਿੰਘ ਕੈਪਟਨ, ਸ਼ਰਦ ਬਠਲਾ, ਹੁਸਨਪ੍ਰੀਤ ਸਿੰਘ, ਰਣਵੀਰ ਗਾਂਧੀ, ਅਨਮੋਲ ਸਿੰਗਲਾ, ਈਸ਼ਾਨ ਤੇ ਹੋਰ ਖਿਡਾਰੀਆਂ ਨੇ ਲਗਾਤਾਰ ਤਿੰਨ ਸਾਲਾਂ ਤੱਕ ਰਾਸ਼ਟਰੀ ਖੇਡਾਂ ਵਿਚ ਸੋਨ ਤਗ਼ਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ, ਮਾਪਿਆਂ ਤੇ ਖੇਡ ਵਿਭਾਗ ਦੇ ਅਧਿਆਪਕਾਂ ਸੰਦੀਪ ਕੰਬੋਜ, ਹਰਪ੍ਰੀਤ ਸਿੰਘ ਤੇ ਪਾਇਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਤੇ ਖ਼ੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀ ਨਾ ਸਿਰਫ਼ ਸਿੱਖਿਆ ਦੇ ਖੇਤਰ ਵਿਚ ਹੀ ਨਹੀਂ, ਸਗੋਂ ਖੇਡਾਂ ਦੀ ਦੁਨੀਆ ਵਿਚ ਵੀ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ | ਇਸ ਮੌਕੇ ਸਕੂਲ ਦੇ ਚੇਅਰਮੈਨ ਰਵੀ ਛਾਬੜਾ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਮਾਤਾ ਬਲਵੰਤ ਕੌਰ ਗੂੜ੍ਹੀ ਸੰਘਰ ਨਮਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਪੰਜਾਬ ਕਾਂਗਰਸ ਦੇ ਬੁਲਾਰੇ ਰਾਣਾ ਬਲਜੀਤ ਸਿੰਘ ਚਾਹਲ ਵਲੋਂ ਰਾਜਾ ਵੜਿੰਗ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।