28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਨਸ਼ਾ ਸਮੱਗਰੀ ਸਮੇਤ ਤਿੰਨ ਵਿਅਕਤੀ ਕਾਬੂ

ਅਜੀਤ ਡੈਸਕ 28-01-2026
ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਗਏ ਤਿੰਨ ਵਿਅਕਤੀਆਂ ਤੋਂ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਵਿਚ ਸਾਦਿਕ ਰੋਡ, ਫ਼ਰੀਦਕੋਟ ਸ਼ੈਲਰਾਂ ਨਜ਼ਦੀਕ ਮੌਜੂਦ ਸਨ ਤਾਂ ਸ਼ੱਕ ਦੇ ਆਧਾਰ 'ਤੇ ਬੂਟਾ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਰੋਕ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 6.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਹਾਕਮ ਸਿੰਘ, ਸੀ.ਆਈ.ਏ.ਸਟਾਫ਼, ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਡਾ. ਭੀਮ ਰਾਓ ਅੰਬੇਦਕਰ ਪਾਰਕ ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਦਲਵੀਰ ਸਿੰਘ ਉਰਫ਼ ਭਾਊ ਪੁੱਤਰ ਬਖਸ਼ੀਸ਼ ਸਿੰਘ ਵਾਸੀ ਕੋਟਕਪੂਰਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 20 ਗ੍ਰਾਮ ਹੈਰੋਇਨ, ਇਕ ਕੰਪਿਊਟਰ ਕੰਡਾ ਅਤੇ 70 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ ਅਗਲੀ ਖ਼ਬਰ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ ਜ਼ਿਲੇ੍ਹ 'ਚ ਟਰੈਕਟਰ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।