30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮਾਂ-ਪੁੱਤ ਦੇ ਲਾਪਤਾ ਹੋਣ ਕਾਰਨ ਪਰਿਵਾਰ ਵਾਲੇ ਪ੍ਰੇਸ਼ਾਨ

ਅਜੀਤ ਡੈਸਕ 30-01-2026
ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਕੋਟਕਪੂਰਾ ਹਲਕੇ ਦੇ ਪਿੰਡ ਮੌੜ ਵਿਖੇ ਮਾਂ-ਪੁੱਤ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਦੀ ਸੂਚਨ ਪ੍ਰਾਪਤ ਹੋਈ ਹੈ | ਪੁਲਿਸ ਵਲੋਂ ਦੋਵਾਂ ਦੀ ਸਰਗਰਮੀ ਨਾਲ ਭਾਲ ਜਾਰੀ ਹੈ | ਅੱਜ ਤੀਜੇ ਦਿਨ ਵੀ ਦੋਵਾਂ ਦਾ ਕਿਸੇ ਪਾਸਿਉਂ ਕੋਈ ਸੁਰਾਗ ਨਹੀਂ ਲੱਗਾ | ਪੁਲਿਸ ਨੂੰ ਕੀਤੀ ਸ਼ਿਕਾਇਤ ਵਿਚ ਕਮਲਪ੍ਰੀਤ ਕੌਰ ਪਤਨੀ ਅੰਮਿ੍ਤਪਾਲ ਸਿੰਘ ਵਾਸੀ ਪਿੰਡ ਮੌੜ ਨੇ ਦੱਸਿਆ ਕਿ ਉਸ ਦੀ ਸੱਸ ਅਮਰਜੀਤ ਕੌਰ ਅਤੇ ਦਿਉਰ ਬਲਤੇਜ ਸਿੰਘ ਦਾ 27 ਜਨਵਰੀ ਨੂੰ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਤੋਂ ਬਾਅਦ ਇਕ ਵੀਡੀਓ ਕਲਿਪ ਮਿਲਿਆ, ਜਿਸ ਵਿਚ ਬਲਤੇਜ ਸਿੰਘ ਕਹਿ ਰਿਹਾ ਹੈ ਕਿ ਉਹ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਪਣੀ ਮਾਂ ਸਮੇਤ ਫ਼ਰੀਦਕੋਟ ਦੀ ਵੱਡੀ ਨਹਿਰ ਵਿਚ ਛਾਲ ਮਾਰਨ ਲੱਗਾ ਹੈ | ਸ਼ਿਕਾਇਤ ਕਰਤਾ ਮੁਤਾਬਿਕ ਪਰਿਵਾਰਕ ਮੈਂਬਰਾਂ ਵਿਚ ਇਸ ਪ੍ਰਤੀ ਬੇਚੈਨੀ ਅਤੇ ਪ੍ਰੇਸ਼ਾਨੀ ਦਾ ਵਧਣਾ ਸੁਭਾਵਿਕ ਹੈ | ਉਨ੍ਹਾਂ ਦੱਸਿਆ ਕਿ 28 ਜਨਵਰੀ ਨੂੰ ਥਾਣਾ ਸਦਰ ਕੋਟਕਪੂਰਾ ਦੀ ਪੁਲਿਸ ਨੇ ਰਿਪੋਰਟ ਦਰਜ ਕਰਕੇ ਹੈਲਪ ਲਾਈਨ ਨੰਬਰ ਵੀ ਜਾਰੀ ਕਰ ਦਿੱਤੇ ਹਨ, ਪਰ ਅੱਜ ਤੀਜੇ ਦਿਨ ਵੀ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਲੱਗ ਰਿਹਾ | ਥਾਣਾ ਮੁਖੀ ਇੰਸਪੈਕਟਰ ਗੁਰਾਂਦਿੱਤਾ ਸਿੰਘ ਅਤੇ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ ਭੁਪਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੁਲਿਸ ਵਲੋਂ ਸਬੰਧਿਤ ਪਰਿਵਾਰ ਦੇ ਸਹਿਯੋਗ ਨਾਲ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ 'ਤੇ ਦੋਹਾਂ ਨੂੰ ਲੱਭਣ ਦੀ ਕੋਸ਼ਿਸ਼ ਜਾਰੀ ਹੈ |

ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਹਲਕਾ ਕੋਟਕਪੂਰਾ 'ਚ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਅਗਲੀ ਖ਼ਬਰ ਮਨਰੇਗਾ ਤੇ ਖੁਰਾਕ ਸੁਰੱਖਿਆ ਤੇ ਹੋਰ ਲੋਕ ਭਲਾਈ ਯੋਜਨਾਵਾਂ ਕਾਂਗਰਸ ਪਾਰਟੀ ਦੀ ਦੇਣ- ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।