ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸੰਜੀਵ ਅਰੋੜਾ ਉਦਯੋਗ ਤੇ ਵਣਜ ਅਤੇ ਊਰਜਾ ਮੰਤਰੀ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵਲੋਂ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਬਾਰ੍ਹਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਕੁਲਦੀਪ ਸ਼ਰਮਾ ਪੁੱਤਰੀ ਮਨਜਿੰਦਰ ਕੁਮਾਰ ਅਤੇ ਸਿਮਰਨਜੋਤ ਕੌਰ ਪੁੱਤਰੀ ਲਖਵਿੰਦਰਜੀਤ ਸਿੰਘ ਬਰਾੜ ਨੇ (496/500) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਚੌਥਾ ਸਥਾਨ ਅਤੇ ਖੁਸ਼ਦੀਪ ਕੌਰ ਪੁੱਤਰੀ ਜਗਮੋਹਨ ਸਿੰਘ ਨੇ (488/500) ਅੰਕ ਪ੍ਰਾਪਤ ਕਰਕੇ ਪੰਜਾਬ ਵਿਚੋਂ ਬਾਰ੍ਹਵਾਂ ਸਥਾਨ ਹਾਸਿਲ ਕਰਨ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਵਿਦਿਆਰਥਣਾਂ ਦੀ ਇਸ ਵਧੀਆ ਕਾਰਗੁਜ਼ਾਰੀ ਲਈ ਸਕੂਲ ਸਟਾਫ਼ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ਵੀ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਦੀ ਪ੍ਰਸੰਸਾ ਕਰਦਿਆਂ ਵਧਾਈ ਦਿੱਤੀ ਅਤੇ ਅੱਗੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |