ਫ਼ਰੀਦਕੋਟ, 29 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਰਾਮ ਬਾਗ ਨਜ਼ਦੀਕ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਗਏ ਇਕ ਵਿਅਕਤੀ ਪਾਸੋਂ 15 ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਅਕਲਪ੍ਰੀਤ ਸਿੰਘ, ਇੰਚਾਰਜ, ਪੁਲਿਸ ਚੌਂਕੀ, ਮੈਡੀਕਲ ਕਾਲਜ ਫ਼ਰੀਦਕੋਟ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਰਾਮ ਬਾਗ ਫ਼ਰੀਦਕੋਟ ਨਜ਼ਦੀਕ ਮੋਟਰਸਾਈਕਲ 'ਤੇ ਆ ਰਹੇ ਜਸਕਰਨ ਸਿੰਘ ਉਰਫ਼ ਸਾਹਿਲ ਪੁੱਤਰ ਸੁਖਬੀਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ 'ਤੇ 15 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਤੇ ਇਕ ਮੋਬਾਈਲ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |