30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਮੈਡੀਕਲ ਕਾਲਜ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ

ਅਜੀਤ ਡੈਸਕ 30-01-2026
ਫ਼ਰੀਦਕੋਟ, 29 ਜਨਵਰੀ (ਸਰਬਜੀਤ ਸਿੰਘ)-ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ 'ਚ ਡਾਕਟਰੀ ਦੀ ਪੜ੍ਹਾਈ ਕਰਦੇ ਇਕ ਵਿਦਿਆਰਥੀ ਦਾ ਮੈਡੀਕਲ ਕਾਲਜ ਦੀ ਪਾਰਕਿੰਗ 'ਚੋਂ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਟੀ ਪੁਲਿਸ ਵਲੋਂ ਵਿਦਿਆਰਥੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਚਨਾ ਅਨੁਸਾਰ ਅਰਮਾਨਜੀਤ ਸਿੰਘ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਉਹ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਚ ਐਮ.ਬੀ.ਬੀ.ਐਸ. ਦੀ ਪੜ੍ਹਾਈ ਕਰ ਰਿਹਾ ਹੈ ਅਤੇ ਉਸ ਵਲੋਂ ਆਪਣਾ ਮੋਟਰਸਾਈਕਲ ਨੰਬਰ ਪੀ.ਬੀ. 13ਬੀਸੀ 3580 ਕਾਲਜ ਦੀ ਪਾਰਕਿੰਗ ਵਿਚ ਵਿਚ ਲਾਇਆ ਗਿਆ ਸੀ ਅਤੇ ਉਹ ਆਪਣੀ ਕਲਾਸ ਲਾਉਣ ਚਲਾ ਗਿਆ | ਜਦੋਂ ਉਹ ਵਾਪਿਸ ਆਇਆ ਤਾਂ ਉਸ ਦਾ ਮੋਟਰਸਾਈਕਲ ਉੱਥੇ ਨਹੀਂ ਸੀ, ਜਿਸ ਨੂੰ ਕੋਈ ਚੋਰੀ ਕਰ ਕੇ ਲੈ ਗਿਆ | ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੋਟਰਸਾਈਕਲ ਦੀ ਭਾਲ ਲਈ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਮਾਡਰਨ ਕੇਂਦਰੀ ਜੇਲ੍ਹ 'ਚੋਂ ਇਕ ਮੋਬਾਈਲ ਫ਼ੋਨ ਅਤੇ ਨਸ਼ੀਲਾ ਪਾਊਡਰ ਬਰਾਮਦ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।