30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਦਾ ਬਲੂਮਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਦਾ ਗਣਤੰਤਰ ਦਿਵਸ 'ਚ ਸ਼ਾਨਦਾਰ ਪ੍ਰਦਰਸ਼ਨ

ਅਜੀਤ ਡੈਸਕ 30-01-2026
ਕੋਟਕਪੂਰਾ, 29 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਪੂਰੇ ਜਸ਼ਨਾਂ ਤਹਿਤ ਮਨਾਏ ਗਏ ਗਣਤੰਤਰ ਦਿਵਸ ਸਮਾਰੋਹ 'ਚ ਸਥਾਨਕ ਦਾ ਬਲੂਮਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਸਕੂਲ ਦੇ ਪਿ੍ੰਸੀਪਲ ਹਰਜਿੰਦਰ ਸਿੰਘ ਟੁਰਨਾ ਦੀ ਅਗਵਾਈ ਹੇਠ ਭੇਜੀ ਗਈ ਵਿਦਿਆਰਥੀਆਂ ਦੀ ਟੀਮ ਵਲੋਂ ਪੇਸ਼ ਕੀਤੀ ਗਈ ਦੇਸ਼ ਭਗਤੀ ਕੋਰੀਓਗ੍ਰਾਫੀ 'ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ' ਨੇ ਸਮਾਗਮ ਨੂੰ ਚਰਮ ਸੀਮਾ ਤੱਕ ਪਹੁੰਚਾ ਦਿੱਤਾ | ਵਿਦਿਆਰਥੀਆਂ ਦੀ ਮਨਮੋਹਕ ਪੇਸ਼ਕਸ਼ ਨੇ ਦਰਸ਼ਕਾਂ ਦੇ ਦਿਲ ਜਿੱਤ ਲਏ | ਸਮਾਗਮ ਦੇ ਅੰਤ 'ਚ ਮਹਿਮਾਨਾਂ ਵਲੋਂ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪ੍ਰਸੰਸਾ ਕੀਤੀ ਗਈ ਅਤੇ ਦੇਸ਼ ਪ੍ਰਤੀ ਸੇਵਾ ਅਤੇ ਸਮਰਪਣ ਦੀ ਭਾਵਨਾ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ ਗਿਆ | ਇਸ ਮੌਕੇ ਵਿਦਿਆਰਥੀਆਂ ਦਾ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ |
ਪਿਛਲੀ ਖ਼ਬਰ ਲੋਕਾਂ ਨੇ ਮੇਰੇ ਪਿਤਾ ਵਲੋਂ ਕਰਵਾਏ ਵਿਕਾਸ ਕਾਰਜਾਂ ਦਾ ਮੁੱਲ ਮੋੜਿਆ : ਸੂਬਾ ਸਿੰਘ ਬਾਦਲ ਅਗਲੀ ਖ਼ਬਰ 'ਬੇਟੀ ਬਚਾਓ ਬੇਟੀ ਪੜ੍ਹਾਓ' 'ਧੀ ਅਣਮੁੱਲੀ ਦਾਤ' ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।