30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਲੋਕਾਂ ਨੇ ਮੇਰੇ ਪਿਤਾ ਵਲੋਂ ਕਰਵਾਏ ਵਿਕਾਸ ਕਾਰਜਾਂ ਦਾ ਮੁੱਲ ਮੋੜਿਆ : ਸੂਬਾ ਸਿੰਘ ਬਾਦਲ

ਅਜੀਤ ਡੈਸਕ 30-01-2026
ਬਰਗਾੜੀ, 29 ਜਨਵਰੀ (ਸੁਖਰਾਜ ਸਿੰਘ ਗੋਂਦਾਰਾ)-ਵਿਧਾਨ ਸਭਾ ਹਲਕੇ ਜੈਤੋ ਅਤੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਪੰਜਗਰਾਈਾ ਤੋਂ ਭੁਪਿੰਦਰ ਸਿੰਘ ਲਾਲੀ ਬਾਦਲ ਦੀ ਜਿੱਤ ਨੇ ਮੇਰੇ ਪਿਤਾ ਗੁਰਦੇਵ ਸਿੰਘ ਬਾਦਲ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਮੁੱਲ ਮੋੜਿਆ ਕਿਉਂਕਿ ਸੱਤਾਧਾਰੀ ਧਿਰ ਦੇ ਹੁੰਦਿਆਂ ਅਜਿਹੀਆਂ ਚੋਣਾਂ 'ਚ ਸਫ਼ਲ ਹੋਣਾ ਕੋਈ ਮਾਮੂਲੀ ਗੱਲ ਨਹੀਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਟਕਸਾਲੀ ਅਕਾਲੀ ਆਗੂ ਕੁਲਦੀਪ ਸਿੰਘ ਗੋਂਦਾਰਾ ਦੇ ਗ੍ਰਹਿ ਬਰਗਾੜੀ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ 'ਚ ਜਿੰਨੀ ਵਾਰੀ ਵੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣੀ ਤਾਂ ਗੁਰਦੇਵ ਸਿੰਘ ਬਾਦਲ ਕੈਬਨਿਟ ਮੰਤਰੀ ਹੋਇਆ ਕਰਦੇ ਸਨ | ਉਸ ਸਮੇਂ ਉਹ ਵਿਧਾਨ ਸਭਾ ਹਲਕਾ ਪੰਜਗਰਾਈਾ (ਰਾਖਵਾਂ) ਤੋਂ ਲੋਕਾਂ ਦੀ ਪ੍ਰਤੀਨਿਧਤਾ ਕਰਦੇ ਸਨ | ਉਨ੍ਹਾਂ ਦੇ ਕਾਰਜਕਾਲ ਦੌਰਾਨ ਨਹਿਰੀ ਪਾਣੀ ਦੀ ਸਿੰਚਾਈ ਲਈ ਮੋਘੇ ਲਗਾਵਾਏ, ਖੇਤਾਂ 'ਚ ਬਿਜਲੀ ਦੀਆਂ ਮੋਟਰਾਂ ਦੇ ਕੁਨੈਕਸ਼ਨ ਦਿਵਾਏ, ਪੇਂਡੂ ਮੰਡੀਆਂ ਬਣਾਈਆਂ ਆਦਿ ਸਮੇਤ ਅਨੇਕ ਕਾਰਜਾਂ ਕਰਵਾਏ | ਉਨ੍ਹਾਂ ਤੋਂ ਬਾਅਦ ਪਾਰਟੀ ਨੇ ਦਾਸ ਨੂੰ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ | ਪਾਰਟੀ ਦੀ ਜਿੱਤ ਲਈ ਪੂਰਾ ਬਾਦਲ ਪਰਿਵਾਰ ਹਲਕਾ ਦੇ ਵੋਟਰਾਂ ਤੇ ਸਪੋਟਰ ਦਾ ਤਹਿ ਦਿਲ ਤੋਂ ਧੰਨਵਾਦੀ ਹੈ | ਇਸ ਮੌਕੇ ਰਵੀ ਸ਼ਰਮਾ, ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਗੁਰਦਿੱਤ ਸਿੰਘ ਢਿੱਲੋਂ, ਸੁਖਪਾਲ ਸਿੰਘ ਢਿੱਲੋਂ, ਪਰਗਟ ਸਿੰਘ ਢਿੱਲੋਂ, ਅਮਰਜੀਤ ਸਿੰਘ ਗੋਂਦਾਰਾ, ਕੁਲਵਿੰਦਰ ਸਿੰਘ ਗੋਂਦਾਰਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਰਜਿ. ਫ਼ਰੀਦਕੋਟ ਦੀ ਚੋਣ ਪਹਿਲੀ ਫ਼ਰਵਰੀ ਨੂੰ ਅਗਲੀ ਖ਼ਬਰ ਦਾ ਬਲੂਮਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਦਾ ਗਣਤੰਤਰ ਦਿਵਸ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।