ਫ਼ਰੀਦਕੋਟ, 29 ਜਨਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬੀ ਸਾਹਿਤ ਸਭਾ ਰਜਿ. ਫ਼ਰੀਦਕੋਟ ਦੇ ਪ੍ਰੈੱਸ ਸਕੱਤਰ ਵਤਨਵੀਰ ਜ਼ਖਮੀ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੀ ਫ਼ਰਵਰੀ ਮਹੀਨੇ ਦੀ ਮਾਸਿਕ ਇਕੱਤਰਤਾ ਸਥਾਨਕ ਪੈਨਸ਼ਨਰਜ ਭਵਨ ਨਜ਼ਦੀਕ ਹੁੱਕੀ ਵਾਲਾ ਚੌਂਕ ਫ਼ਰੀਦਕੋਟ ਵਿਖੇ ਸਵੇਰੇ 11 ਵਜੇ ਹੋਵੇਗੀ | ਜਿਸ ਵਿਚ ਸਭਾ ਦੀ ਸਾਲ 2026 ਲਈ ਕਾਰਜਕਾਰੀ ਕਮੇਟੀ ਦੀ ਚੋਣ ਕੀਤੀ ਜਾਵੇਗੀ ਅਤੇ ਸਭਾ ਵਲੋਂ ਸਾਲ 2025 ਵਿਚ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਉਸ ਵਿਚ ਰਹੀਆਂ ਕਮੀਆਂ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਉਨ੍ਹਾਂ ਵਿਚ ਸੁਧਾਰ ਕੀਤਾ ਜਾਵੇਗਾ ਅਤੇ ਆਏ ਹੋਏ ਮੈਂਬਰਾਂ ਵਲੋਂ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ | ਪੰਜਾਬੀ ਸਾਹਿਤ ਸਭਾ ਦੇ ਸਮੂਹਿਕ ਮੈਂਬਰਾਂ ਨੂੰ ਬੇਨਤੀ ਹੈ ਕਿ ਇਸ ਇਕੱਤਰਤਾ ਨੂੰ ਅਤਿ ਜ਼ਰੂਰੀ ਸਮਝਦੇ ਹੋਏ ਇਸ ਵਿਚ ਸਮੇਂ ਸਿਰ ਪਹੁੰਚ ਕੇ ਆਪਣੀ ਹਾਜ਼ਰੀ ਜ਼ਰੂਰ ਲਗਵਾਉਣ ਅਤੇ ਚੋਣ ਵਿਚ ਹਿੱਸਾ ਲੈਣ ਤਾਂ ਜੋ ਸਭਾ ਦੇ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ ਅਤੇ ਮਾਂ ਬੋਲੀ ਪੰਜਾਬੀ ਦੀ ਸੇਵਾ ਕੀਤੀ ਜਾ ਸਕੇ |