ਜੈਤੋ, 29 ਜਨਵਰੀ (ਗੁਰਮੀਤਪਾਲ ਰੋੜੀਕਪੂਰਾ)-ਪਿੰਡ ਸੂਰਘੂਰੀ ਦੇ ਆਂਗਣਵਾੜੀ ਸੈਂਟਰ ਵਿਖੇ ਜਸਵਿੰਦਰ ਕੌਰ ਸੁਪਰਵਾਈਜ਼ਰ ਸਕਰਲ ਜੈਤੋ-2 ਦੀ ਅਗਵਾਈ 'ਚ ਸਰਪੰਚ ਗੁਰਵਿੰਦਰ ਕੌਰ ਦੀ ਮੌਜ਼ੂਦਗੀ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਲੋਹੜੀ ਮਨਾਈ ਗਈ | ਇਸ ਮੌਕੇ ਮੁਹਿੰਮ ਨਾਲ ਜੁੜੇ ਮੈਂਬਰਾਂ ਵਲੋਂ ਲੋਕਾਂ ਨੂੰ ਧੀ ਬਚਾਉਣ ਅਤੇ ਧੀ ਨੂੰ ਸਿੱਖਿਆ ਦੇਣ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ | ਬੁਲਾਰਿਆਂ ਨੇ ਕਿਹਾ ਕਿ ਸਮਾਜ ਦੀ ਤਰੱਕੀ ਲਈ ਲੜਕੀਆਂ ਦੀ ਸਿੱਖਿਆ ਬਹੁਤ ਜ਼ਰੂਰੀ ਹੈ ਅਤੇ ਧੀ ਭਰੂਣ ਹੱਤਿਆ ਵਰਗੀ ਕੁਰੀਤੀ ਨੂੰ ਜੜ੍ਹੋਂ ਮੁਕਾਉਣ ਲਈ ਹਰ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ | ਸੁਪਰਵਾਈਜ਼ਰ ਜਸਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਕਾਰਜਕ੍ਰਮ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਸਮਾਜ ਵਿਚ ਸਕਾਰਾਤਮਕ ਸੋਚ ਪੈਦਾ ਹੋ ਸਕੇ ਅਤੇ ਧੀਆਂ ਨੂੰ ਬਰਾਬਰੀ ਦੇ ਅਧਿਕਾਰ ਮਿਲ ਸਕਣ | ਇਸ ਮੌਕੇ ਆਂਗਣਵਾੜੀ ਵਰਕਰ ਕਰਮਜੀਤ ਕੌਰ, ਰਮਨਪ੍ਰੀਤ ਕੌਰ, ਅਮਨਦੀਪ ਕੌਰ ਤੇ ਹੈਲਪਰ ਵੀਰਪਾਲ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ, ਸੰਤੋਸ਼ ਰਾਣੀ ਸ਼ਰਮਾ ਰੋੜੀਕਪੂਰਾ, ਕਿਰਨ ਸ਼ਰਮਾ ਭਗਤੂਆਣਾ ਤੋਂ ਇਲਾਵਾ ਸਮੂਹ ਪੰਚਾਇਤ ਦੇ ਨੁਮਾਇੰਦੇ ਹਾਜ਼ਰ ਸਨ |