ਰੁਪਾਣਾ, 29 ਜਨਵਰੀ (ਜਗਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਰੁਪਾਣਾ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੌਜੂਦਾ ਸਰਪੰਚ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਵਿਚ ਸਥਾਨਕ ਪਿੰਡ ਵਿਚ ਰੈਲੀ ਕੱਢੀ ਗਈ | ਰੈਲੀ ਰਾਹੀਂ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕੀਤਾ ਗਿਆ | ਇਸ ਮੌਕੇ ਸਰਪੰਚ ਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਰੈਲੀਆਂ ਦਾ ਮੁੱਖ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣਾ ਹੈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਮਾ. ਅਜੈਬ ਸਿੰਘ, ਸੈਕਟਰੀ ਦਵਿੰਦਰ ਸਿੰਘ ਬਾਗਲਾ, ਜਵੰਦ ਸਿੰਘ ਖੋਸਾ, ਗੁਰਦੇਵ ਸਿੰਘ, ਜਗਜੀਤ ਸਿੰਘ ਮਨੇਸ, ਧਰਮਿੰਦਰ ਸਿੰਘ ਹੁੰਦਲ, ਧੀਰਾ ਬਰਾੜ, ਮੰਗਾ ਸਿੰਘ, ਸਵਰਨ ਸਿੰਘ, ਰਾਜਵਿੰਦਰ ਸਿੰਘ ਭੱਟੀ, ਪਰਮਜੀਤ ਸਿੰਘ, ਡਾ. ਰਣਜੀਤ ਸਿੰਘ ਆਦਿ ਪਿੰਡ ਵਾਸੀ ਹਾਜ਼ਰ ਸਨ |