ਸ੍ਰੀ ਮੁਕਤਸਰ ਸਾਹਿਬ, 29 ਜਨਵਰੀ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਦੀ ਅਗਵਾਈ ਅਤੇ ਵਾਇਸ ਪਿ੍ੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਦੇ ਯਤਨਾਂ ਸਦਕਾ ਬੀ.ਸੀ.ਏ. ਭਾਗ ਤੀਜਾ ਦੇ ਵਿਦਿਆਰਥੀ ਅਤੇ ਐੱਨ.ਐੱਸ.ਐੱਸ. ਵਲੰਟੀਅਰ ਨਮਨ ਸੁਖੀਜਾ ਨੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੁਆਰਾ 'ਯੁਵਾ ਭਾਰਤ ਪ੍ਰੋਗਰਾਮ' ਤਹਿਤ ਪਿਛਲੇ ਦਿਨੀਂ ਨਵੀਂ ਦਿੱਲੀ ਵਿੱਚ ਕਰਵਾਏ ਗਏ ਰਾਸ਼ਟਰ ਪੱਧਰੀ 'ਵਿਕਸਿਤ ਭਾਰਤ ਯੁਵਾ ਲੀਡਰਜ਼ ਸੰਵਾਦ 2026' 'ਚ ਪੰਜਾਬ ਰਾਜ ਵਲੋਂ ਗਏ ਵਿਦਿਆਰਥੀ ਡੈਲੀਗੇਟ ਵਿਚ ਸ਼ਮੂਲੀਅਤ ਕਰਦੇ ਹੋਏ ਪੰਜਾਬ ਰਾਜ ਤਰਫ਼ੋਂ ਨੁਮਾਇੰਦਗੀ ਕੀਤੀ | ਪਿ੍ੰਸੀਪਲ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਰਕਾਰ ਦੁਆਰਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਕਰਵਾਈਆਂ ਜਾਂਦੀਆਂ ਗਤੀਵਿਧੀਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਿਦਿਆਰਥੀ ਨੂੰ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਵਿਚ ਡਾ. ਹਰਦਵਿੰਦਰ ਸਿੰਘ ਬਰਾੜ, ਐੱਨ.ਐੱਸ.ਐੱਸ. ਇੰਚਾਰਜ ਪ੍ਰੋ. ਕੰਵਰਜੀਤ ਸਿੰਘ ਬਰਾੜ, ਪ੍ਰੋ. ਦੀਪਇਦਰ ਸਿੰਘ , ਦੌਲਧ ਸਿੰਘ ਬਰਾੜ, ਪ੍ਰੋ. ਬੇਅੰਤ ਕੌਰ, ਪ੍ਰੋ. ਰਾਜਵੀਰ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ |