29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਪ੍ਰੋ. ਮੰਜੂ ਕਪੂਰ ਨੇ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਵਜੋਂ ਕਾਰਜਭਾਰ ਸੰਭਾਲਿਆ

ਅਜੀਤ ਡੈਸਕ 30-01-2026
ਸ੍ਰੀ ਮੁਕਤਸਰ ਸਾਹਿਬ, 29 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਸਰਕਾਰੀ ਕਾਲਜਾਂ ਵਿਚ ਪਿ੍ੰਸੀਪਲਾਂ ਦੀਆਂ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਲੜੀ ਤਹਿਤ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫਰੀਦਕੋਟ ਦੇ ਪ੍ਰੋਫ਼ੈਸਰ ਸ੍ਰੀਮਤੀ ਪ੍ਰੋ. ਮੰਜੂ ਕਪੂਰ ਨੇ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪਿ੍ੰਸੀਪਲ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ | ਪ੍ਰੋ. ਮੰਜੂ ਕਪੂਰ ਦਾ ਅਕਾਦਮਿਕ ਸਫ਼ਰ ਕਾਫ਼ੀ ਵਿਸ਼ਾਲ ਤੇ ਅਨੁਭਵੀ ਰਿਹਾ ਹੈ | ਉਨ੍ਹਾਂ ਸਰਕਾਰੀ ਬਿ੍ਜਿੰਦਰਾ ਕਾਲਜ ਵਿਚ ਕਰੀਬ 10 ਸਾਲ ਅਤੇ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਵਿਚ 19 ਸਾਲ ਤੱਕ ਬਤੌਰ ਪ੍ਰੋਫ਼ੈਸਰ ਆਪਣੀਆਂ ਸੇਵਾਵਾਂ ਨਿਭਾਈਆਂ ਹਨ | ਉਨ੍ਹਾਂ ਦੀ ਅਕਾਦਮਿਕ ਕਾਬਲੀਅਤ ਤੇ ਪ੍ਰਸ਼ਾਸਕੀ ਤਜ਼ਰਬੇ ਨੂੰ ਧਿਆਨ ਵਿਚ ਰੱਖਦਿਆਂ ਇਹ ਨਿਯੁਕਤੀ ਕੀਤੀ ਗਈ ਹੈ | ਕਾਲਜ ਵਿਚ ਪਹੁੰਚਣ ਉਪਰੰਤ ਵਾਇਸ ਪਿ੍ੰਸੀਪਲ ਡਾ. ਹਰਦਵਿੰਦਰ ਸਿੰਘ ਬਰਾੜ ਸਮੇਤ ਸਮੂਹ ਕਾਲਜ ਸਟਾਫ਼ ਵਲੋਂ ਪ੍ਰੋ. ਮੰਜੂ ਕਪੂਰ ਦਾ ਫ਼ੁੱਲਾਂ ਦੇ ਗੁਲਦਸਤੇ ਨਾਲ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਰਾਜੇਸ਼ ਮੋਹਨ, ਪ੍ਰੋ. ਰਣਜੀਤ ਸਿੰਘ ਬਾਜਵਾ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਸੰਦੀਪ ਸਿੰਘ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ | ਕਾਰਜਭਾਰ ਸੰਭਾਲਣ ਉਪਰੰਤ ਪਿ੍ੰਸੀਪਲ ਪ੍ਰੋ. ਕਪੂਰ ਵਲੋਂ ਕਾਲਜ ਦਾ ਦੌਰਾ ਕੀਤਾ ਗਿਆ ਅਤੇ ਤੁਰੰਤ ਬਾਅਦ ਕਾਲਜ ਸਟਾਫ਼ ਨਾਲ ਮੀਟਿੰਗ ਵੀ ਕੀਤੀ ਗਈ | ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੀ ਪੜ੍ਹਾਈ, ਉਨ੍ਹਾਂ ਦੇ ਚੰਗੇ ਭਵਿੱਖ ਤੇ ਕਾਲਜ ਨੂੰ ਇਲਾਕੇ ਦੀ ਸਿਰਮੌਰ ਸੰਸਥਾ ਬਣਾਉਣ ਲਈ ਸਮੂਹ ਸਟਾਫ਼ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ | ਪ੍ਰੋ. ਕਪੂਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨਾ, ਨਾਲ ਹੀ ਕਾਲਜ ਦੀ ਅਕਾਦਮਿਕ, ਸੱਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤਿਵਿਧੀਆਂ ਨੂੰ ਹੋਰ ਉਚਾਈਆਂ 'ਤੇ ਲਿਜਾਣਾ ਉਨ੍ਹਾਂ ਦੀ ਪ੍ਰਮੁੱਖ ਤਰਜ਼ੀਹ ਰਹੇਗੀ | ਉਨ੍ਹਾਂ ਨੇ ਭਰੋਸਾ ਜਤਾਇਆ ਕਿ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਨਾਲ ਕਾਲਜ ਨੂੰ ਨਵੀਂ ਦਿਸ਼ਾ ਅਤੇ ਨਵਾਂ ਆਤਮ-ਵਿਸ਼ਵਾਸ ਮਿਲੇਗਾ |
ਪਿਛਲੀ ਖ਼ਬਰ ਭੁਪਿੰਦਰ ਕੌਰ ਪ੍ਰੀਤ ਦੀ ਪੁਸਤਕ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਜਾਰੀ ਅਗਲੀ ਖ਼ਬਰ ਸਰਕਾਰੀ ਕਾਲਜ ਦੇ ਵਿਦਿਆਰਥੀ ਨੇ 'ਯੁਵਾ ਭਾਰਤ ਪ੍ਰੋਗਰਾਮ' 'ਚ ਪੰਜਾਬ ਵਲੋਂ ਨੁਮਾਇੰਦਗੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।