29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਧਾਇਕ ਕਾਕਾ ਬਰਾੜ ਨੇ ਕਿਰਤ ਨਗਰ 'ਚ ਸੀਵਰੇਜ ਦਾ ਕੰਮ ਸ਼ੁਰੂ ਕਰਵਾਇਆ

ਅਜੀਤ ਡੈਸਕ 30-01-2026
ਸ੍ਰੀ ਮੁਕਤਸਰ ਸਾਹਿਬ, 29 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪਿਛਲੇ ਲੰਮੇ ਸਮੇਂ ਤੋਂ ਸੰਤਾਪ ਹੰਢਾ ਰਹੇ ਕਿਰਤ ਨਗਰ ਨੇੜੇ ਮਲੋਟ ਰੋਡ ਬਾਈਪਾਸ ਸ੍ਰੀ ਮੁਕਤਸਰ ਸਾਹਿਬ ਦੇ ਬਸ਼ਿੰਦਿਆਂ ਨੂੰ ਉਸ ਸਮੇਂ ਵੱਡੀ ਖ਼ੁਸ਼ੀ ਮਹਿਸੂਸ ਹੋਈ, ਜਦੋਂ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਨਗਰ ਵਿਚ ਸੀਵਰੇਜ਼ ਸਿਸਟਮ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਜਦੋਂ 2022 ਵਿਚ ਸੂਬੇ ਦੀ ਕਮਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਭਾਲੀ ਸੀ, ਉਦੋਂ ਤੋਂ ਉਨ੍ਹਾਂ ਦੀ ਦਿਲੀ ਤਮੰਨਾ ਸੀ ਕਿ ਉਹ ਆਪਣੇ ਸ਼ਹਿਰ ਦੀ ਵੱਡੀ ਸਮੱਸਿਆ ਸੀਵਰੇਜ਼ ਸਿਸਟਮ ਦਾ ਸੁਧਾਰ ਕਰ ਸਕਣ | ਉਨ੍ਹਾਂ ਕਿਹਾ ਕਿ ਉਹ ਸਮੱਸਿਆ ਦਾ ਹੱਲ ਕਰਨ ਦਾ ਸਮਾਂ ਆ ਗਿਆ ਅਤੇ ਹੁਣ ਜਿਨ੍ਹਾਂ ਬਸਤੀਆਂ, ਮੁਹੱਲਿਆਂ ਤੇ ਨਗਰਾਂ ਵਿਚ ਸੀਵਰੇਜ਼ ਨਹੀਂ ਹੈ, ਉੱਥੇ ਇਹ ਨਵਾਂ ਸੀਵਰੇਜ਼ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਕੰਮ ਨਾਲ ਕਿਰਤ ਨਗਰ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ | ਵਿਧਾਇਕ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਸੜਕਾਂ, ਪਾਣੀ, ਸੀਵਰੇਜ਼ ਅਤੇ ਬਿਜਲੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਅਤੇ ਪਾਰਕਾਂ ਦਾ ਵਿਕਾਸ ਕੀਤਾ ਜਾਵੇਗਾ | ਇਸ ਮੌਕੇ ਵਿਧਾਇਕ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਵਿਕਾਸ ਵਿਚ ਆਪਣਾ ਸਹਿਯੋਗ ਦੇਣ ਅਤੇ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾਉਣ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾ ਲੋਕਾਂ ਦੀ ਸੇਵਾ ਲਈ ਤਿਆਰ ਹੈ ਅਤੇ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਕਾਕਾ ਬਰਾੜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਇਹ ਦਿਲੀ ਇੱਛਾ ਪੂਰੀ ਹੋ ਗਈ ਹੈ, ਉਹ ਵਿਧਾਇਕ ਕਾਕਾ ਬਰਾੜ ਦੇ ਹਮੇਸ਼ਾ ਰਿਣੀ ਰਹਿਣਗੇ | ਇਸ ਮੌਕੇ ਪਾਰਟੀ ਵਰਕਰਾਂ ਨੇ ਵੀ ਵਿਧਾਇਕ ਕਾਕਾ ਬਰਾੜ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿਚ ਸ਼ਹਿਰ ਦਾ ਵਿਕਾਸ ਹੋ ਰਿਹਾ ਹੈ | ਇਸ ਮੌਕੇ ਸੁਖਜਿੰਦਰ ਸਿੰਘ ਬਬਲੂ ਬਰਾੜ ਪ੍ਰਧਾਨ, ਬਲਰਾਜ ਸਿੰਘ ਭੁੱਲਰ, ਰਛਪਾਲ ਸਿੰਘ ਰਿਟਾ. ਕਾਨੂੰਨਗੋ, ਨਾਜ਼ਮ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਸਿੱਧੂ, ਗੁਰਦੀਪ ਸਿੰਘ ਮਾਨ, ਦਰਸ਼ਨ ਸਿੰਘ ਸੰਧੂ, ਜਗਜੀਤ ਸਿੰਘ ਸਿੱਧੂ, ਡਿਪਟੀ ਸਿੰਘ, ਜੀਤਾ ਸਿੰਘ, ਪ੍ਰਤਾਪ ਸਿੰਘ, ਅਜੀਤ ਸਿੰਘ, ਜਗਸੀਰ ਸਿੰਘ ਗਰੇਵਾਲ, ਭੁਪਿੰਦਰ ਸਿੰਘ ਗਰੇਵਾਲ, ਗੁਰਮਨ ਸਿੰਘ, ਜਗਦੇਵ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਕੰਗ, ਪੁਸ਼ਪਿੰਦਰ ਸਿੰਘ, ਜੀਤ ਸਿੰਘ ਪ੍ਰਧਾਨ, ਅਮਰਜੀਤ ਸਿੰਘ, ਬਰਾੜ ਸੰਮੇਵਾਲੀ, ਜੀਤ ਸਿੰਘ ਸੰਧੂ, ਸਮਰਜੀਤ ਸਿੰਘ ਸਿਮਰਾ, ਨਰਿੰਦਰ ਸਿੰਘ ਸਲੂਜਾ, ਜੈ ਚੰਦ ਭੰਡਾਰੀ, ਸ਼ਮਿੰਦਰ ਸਿੰਘ ਟਿੱਲੂ, ਕੁਲਵੰਤ ਸਿੰਘ ਕਾਲਾ, ਉਪਕਾਰ ਸਿੰਘ, ਸਰਪੰਚ ਗੁਰਦੀਪ ਸਿੰਘ, ਸਰਪੰਚ ਗੁਰਭੇਜ ਸਿੰਘ, ਜਗਦੀਪ ਸਿੰਘ ਢਿੱਲੋਂ, ਇਕਬਾਲ ਸਿੰਘ ਬਰਾੜ, ਦਿਲਬਾਗ ਸਿੰਘ ਲੰਬੀਢਾਬ, ਗੁਰਵਿੰਦਰ ਸਿੰਘ ਮਾਂਗਟ, ਜਗਜੀਤ ਸਿੰਘ ਸੰਮੇਵਾਲੀ, ਕੌਂਸਲਰ ਹਰਦੀਪ ਸਿੰਘ, ਸਾਬਕਾ ਕੌਂਸਲਰ ਰਾਮ ਸਿੰਘ ਪੱਪੀ, ਬੰਟੀ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 2.59 ਗੁਣਾਂਕ ਲਾਭ ਨਾ ਦਿੱਤੇ ਜਾਣ 'ਤੇ ਪੈਨਸ਼ਨਰ ਖ਼ਫ਼ਾ- ਬਰਾੜ • ਹਾਈਕੋਰਟ 'ਚ ਰਿੱਟ ਕਰਨ ਦਾ ਫ਼ੈਸਲਾ ਅਗਲੀ ਖ਼ਬਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।