29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਟ੍ਰੈਫਿਕ ਸਿੱਖਿਆ ਸੈੱਲ ਵਲੋਂ ਨੱਥੂਵਾਲਾ ਗਰਬੀ 'ਚ ਲਗਾਇਆ ਜਾਗਰੂਕਤਾ ਕੈਂਪ <br/>

ਅਜੀਤ ਡੈਸਕ 30-01-2026
ਨੱਥੂਵਾਲਾ ਗਰਬੀ, 29 ਜਨਵਰੀ (ਨਵਦੀਪ ਸਿੰਘ)-ਅੱਜ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ ਅਤੇ ਗੁਰਪ੍ਰੀਤ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਮੋਗਾ ਅਤੇ ਡੀ.ਐਸ.ਪੀ. ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦੇ ਵਿਦਿਆਰਥੀਆਂ ਅਤੇ ਡਰਾਈਵਰਾਂ ਨੂੰ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਤਹਿਤ ਟਰੈਫ਼ਿਕ ਚਿੰਨਾਂ ਸਬੰਧੀ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ, 112 ਹੈਲਪ ਲਾਈਨ ਨੰਬਰ ਸਬੰਧੀ, ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਕ੍ਰਾਈਮ ਰਾਹੀ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਵਿਸਥਾਰ ਪੂਰਵਕ ਜਾਗਰੂਕ ਕੀਤਾ ਗਿਆ | ਇਸ ਜਾਗਰੂਕ ਕੈਂਪ ਨੂੰ ਸਹਾਇਕ ਥਾਣੇਦਾਰ ਕੇਵਲ ਸਿੰਘ ਇੰਚਾਰਜ ਟਰੈਫ਼ਿਕ ਸਿੱਖਿਆ ਸੈੱਲ ਮੋਗਾ ਨੇ ਸੰਬੋਧਨ ਕੀਤਾ | ਉਨ੍ਹਾਂ ਨੇ ਧੁੰਦ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਕੂਲੀ ਵੈਨਾਂ 'ਤੇ ਰਿਫ਼ਲੈਕਟਰ ਵੀ ਲਗਾਏ ਗਏ ਤਾਂ ਜੋ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ | ਇਸ ਮੌਕੇ ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਮੈਨੇਜਰ ਡਾਇਰੈਕਟਰ ਸੁਖਵਿੰਦਰਪਾਲ ਸਿੰਘ ਗਿੱਲ, ਪਿ੍ੰਸੀਪਲ ਤੇਜਿੰਦਰ ਕੌਰ, ਪਿ੍ੰਸੀਪਲ ਭੁਪਿੰਦਰ ਕੌਰ, ਵਾਈਸ ਪਿ੍ੰਸੀਪਲ ਤਰਿੰਦਰ ਕੌਰ, ਜਸਬੀਰ ਕੌਰ, ਵੀਰਪਾਲ ਕੌਰ, ਮਨਦੀਪ ਕੌਰ, ਬੇਅੰਤ ਕੌਰ, ਅਮਨਦੀਪ ਕੌਰ ਅਤੇ ਪਰਮਜੀਤ ਕੌਰ ਅਧਿਆਪਕ ਹਾਜ਼ਰ ਸਨ |

ਪਿਛਲੀ ਖ਼ਬਰ ਰਿਟਾਇਰਡ ਮਿਊਾਸੀਪਲ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਦਿੱਤਾ ਰੋਸ ਧਰਨਾ <br/> ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਐਨ.ਸੀ.ਸੀ. ਕੈਂਡਿਟਸ ਨੇ ਗਣਤੰਤਰ ਦਿਵਸ ਦੀ ਪਰੇਡ 'ਚ ਲਿਆ ਹਿੱਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।