29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਅਪਰਾਧਿਕ ਗਤੀਵਿਧੀਆਂ ਰੋਕਣ ਲਈ ਪੁਲਿਸ ਨੇ ਚਲਾਇਆ ਚੈਕਿੰਗ ਅਭਿਆਨ

ਅਜੀਤ ਡੈਸਕ 30-01-2026
ਮੋਗਾ, 29 ਜਨਵਰੀ (ਗੁਰਤੇਜ ਸਿੰਘ ਬੱਬੀ)-ਅਪਰਾਧਿਕ ਗਤੀਵਿਧੀਆਂ ਅਤੇ ਅਪਰਾਧਿਕ ਮੂਵਮੈਂਟ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੇ ਮੱਦੇਨਜ਼ਰ, ਜ਼ਿਲ੍ਹਾ ਮੋਗਾ ਦੀਆਂ ਹੱਦਾਂ ਅੰਦਰ ਮੋਗਾ ਪੁਲਿਸ ਵਲੋਂ ਇਕ ਵਿਸ਼ੇਸ਼ ਅਤੇ ਵਿਆਪਕ ਚੈਕਿੰਗ ਅਭਿਆਨ ਚਲਾਇਆ ਗਿਆ | ਇਸ ਮੁਹਿੰਮ ਦਾ ਮੁੱਖ ਮਕਸਦ ਸਮਾਜ ਵਿਰੋਧੀ ਤੱਤਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਸਮੇਂ-ਸਿਰ ਨਾਕਾਮ ਕਰਨਾ ਅਤੇ ਜਨਤਾ ਵਿਚ ਸੁਰੱਖਿਆ ਦਾ ਭਰੋਸਾ ਮਜ਼ਬੂਤ ਕਰਨਾ ਹੈ | ਇਸ ਅਭਿਆਨ ਤਹਿਤ ਹਲਕਾ ਅਫ਼ਸਰਾਂ ਦੀ ਸਿੱਧੀ ਨਿਗਰਾਨੀ ਹੇਠ ਜ਼ਿਲ੍ਹਾ ਮੋਗਾ ਦੇ ਭੀੜ ਵਾਲੇ ਸਥਾਨਾਂ, ਜਿਵੇਂ ਕਿ ਮਾਲਜ਼, ਵੱਡੀਆਂ ਮਾਰਕੀਟਾਂ, ਵਪਾਰਕ ਕੇਂਦਰਾਂ ਅਤੇ ਹੋਰ ਜਨਤਕ ਥਾਵਾਂ ਦੇ ਪਾਰਕਿੰਗ ਏਰੀਆ ਵਿਚ ਖੜ੍ਹੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ | ਚੈਕਿੰਗ ਦੌਰਾਨ ਵਾਹਨਾਂ ਦੇ ਦਸਤਾਵੇਜ਼, ਡਰਾਈਵਿੰਗ ਲਾਇਸੈਂਸ, ਰਜਿਸਟ੍ਰੇਸ਼ਨ ਸਰਟੀਫਿਕੇਟ, ਇੰਸ਼ੋਰੈਂਸ, ਨੰਬਰ ਪਲੇਟਾਂ ਅਤੇ ਵਾਹਨਾਂ ਦੀ ਅੰਦਰੂਨੀ ਤਲਾਸ਼ੀ ਲੈ ਕੇ ਹਰ ਪੱਖੋਂ ਜਾਂਚ ਕੀਤੀ ਗਈ | ਇਸ ਤੋਂ ਇਲਾਵਾ, ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕਰਕੇ ਉਨ੍ਹਾਂ ਦੀ ਪਿਛੋਕੜ ਦੀ ਵੀ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਨੀਅਤ ਜਾਂ ਗੈਰ-ਕਾਨੂੰਨੀ ਗਤੀਵਿਧੀ ਨੂੰ ਅਗਾਊਾ ਹੀ ਰੋਕਿਆ ਜਾ ਸਕੇ | ਜਿੱਥੇ ਕਾਨੂੰਨੀ ਉਲੰਘਣਾ ਪਾਈ ਗਈ, ਉੱਥੇ ਮੌਕੇ 'ਤੇ ਹੀ ਕਾਨੂੰਨ ਅਨੁਸਾਰ ਜ਼ਰੂਰੀ ਕਾਰਵਾਈ ਕੀਤੀ ਗਈ | ਮੋਗਾ ਪੁਲਿਸ ਵੱਲੋਂ ਸਪਸ਼ਟ ਕੀਤਾ ਗਿਆ ਕਿ ਜ਼ਿਲੇ੍ਹ ਵਿਚ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣਾ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਪ੍ਰਾਥਮਿਕਤਾ ਹੈ | ਇਸ ਮਕਸਦ ਲਈ ਅਜਿਹੀਆਂ ਚੈਕਿੰਗ ਮੁਹਿੰਮਾਂ ਅਤੇ ਨਿਗਰਾਨੀ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਅਪਰਾਧੀਆਂ ਵਿਚ ਡਰ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਵਿਚ ਭਰੋਸਾ ਬਣਿਆ ਰਹੇ |
ਮੋਗਾ ਪੁਲਿਸ ਨੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਨੇੜਲੇ ਥਾਣੇ ਜਾਂ ਪੁਲਿਸ ਹੈਲਪਲਾਈਨ 'ਤੇ ਸੂਚਨਾ ਦੇ ਕੇ ਸਹਿਯੋਗ ਕੀਤਾ ਜਾਵੇ, ਤਾਂ ਜੋ ਜ਼ਿਲੇ੍ਹ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਇਆ ਜਾ ਸਕੇ |
ਪਿਛਲੀ ਖ਼ਬਰ ਕਰੰਟ ਲੱਗਣ ਕਾਰਨ ਨੌਜਵਾਨ ਝੁਲਸਿਆ ਅਗਲੀ ਖ਼ਬਰ ਦੜਾ ਸੱਟਾ ਲਗਾਉਣ ਵਾਲੇ ਕੀਤੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।