29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਖੋਸਾ ਕੋਟਲਾ ਦੇ ਨੌਜਵਾਨ ਅਕਾਲੀ ਦਲ 'ਚ ਸ਼ਾਮਿਲ <br/>

ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੁੰਦੇ ਹੋਏ ਨੌਜਵਾਨ | ਤਸਵੀਰ : ਜਸਪਾਲ ਸਿੰਘ ਬੱਬੀ <br/> 30-01-2026
ਮੋਗਾ, 29 ਜਨਵਰੀ (ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਪਿੰਡ ਖੋਸਾ ਕੋਟਲਾ ਦੇ ਵੱਡੀ ਗਿਣਤੀ 'ਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਇਸ ਮੌਕੇ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਸਾਰਿਆਂ ਨੂੰ ਪਾਰਟੀ ਵਲੋਂ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅੱਜ ਵੀ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕੀਤੇ ਵਿਕਾਸ ਕੰਮਾਂ ਨੂੰ ਚੇਤੇ ਕਰ ਰਹੇ ਹਨ ਤੇ ਹਵਾ ਦਾ ਰੁਖ ਸ਼੍ਰੋਮਣੀ ਅਕਾਲੀ ਦਲ ਵੱਲ ਤੇਜੀ ਨਾਲ ਵਗ ਰਿਹਾ ਹੈ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰ ਬਣੇਗੀ | ਇਸ ਮੌਕੇ ਸਰਕਲ ਪ੍ਰਧਾਨ ਜਗਸੀਰ ਸਿੰਘ ਖੋਸਾ, ਯੂਥ ਆਗੂ ਗੁਰਜੰਟ ਸਿੰਘ ਤਲਵੰਡੀ, ਭਾਨ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਯੂਥ ਆਗੂ ਚਰਨਜੀਤ ਸਿੰਘ ਧਾਲੀਵਾਲ ਤਲਵੰਡੀ ਭੰਗੇਰੀਆਂ ਤੇ ਅਜੈ ਖੋਸਾ ਸੁਖਦੇਵ ਸਿੰਘ ਖੋਸਾ, ਜਗਸੀਰ ਸਿੰਘ ਖੋਸਾ, ਦਲਜੀਤ ਸਿੰਘ ਖੋਸਾ, ਹੈਪੀ ਖੋਸਾ, ਧੀਰਾ ਖੋਸਾ, ਬਲਦੇਵ ਸਿੰਘ, ਸਤਨਾਮ ਸਿੰਘ ਤੇ ਲਾਡੀ ਖੋਸਾ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਿਵਲ ਸਕੱਤਰੇਤ 'ਚ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ <br/> ਅਗਲੀ ਖ਼ਬਰ 9 ਮਹੀਨਿਆਂ 'ਚ ਹਾਈ ਬੀਮ ਲਾਈਟਾਂ ਦਾ ਕੋਈ ਨਹੀਂ ਕੱਟਿਆ ਚਲਾਨ-ਅਨੁਰਾਗ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।