18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਮਲੋਟ ਵਿਖੇ ਡਾ. ਨਵਜੋਤ ਕੌਰ ਬਰਾੜ ਨੇ ਚਮੜੀ ਦੇ ਮਾਹਿਰ ਡਾਕਟਰ ਵਜੋਂ ਚਾਰਜ ਸੰਭਾਲਿਆ

ਅਜੀਤ ਡੈਸਕ 19-02-2026
ਮਲੋਟ, 18 ਫ਼ਰਵਰੀ (ਅਜਮੇਰ ਸਿੰਘ ਬਰਾੜ, ਪਾਟਿਲ)-ਡਾਕਟਰਾਂ ਦੀ ਕਮੀ ਨਾਲ ਜੂਝ ਰਹੇ ਸਿਵਲ ਹਸਪਤਾਲ ਮਲੋਟ ਵਿਖੇ ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੇ ਸੁਹਿਰਦ ਯਤਨਾਂ ਸਦਕਾ ਮਲੋਟ ਸਿਵਲ ਹਸਪਤਾਲ ਵਿਖੇ ਚਮੜੀ ਦੇ ਰੋਗਾਂ ਦੇ ਡਾਕਟਰ ਨਵਜੋਤ ਕੌਰ ਬਰਾੜ ਨਵੇਂ ਡਾਕਟਰ ਹੋਣਗੇ | ਇਸ ਸੰਬੰਧੀ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੂਬੇ ਦੇ ਹਸਪਤਾਲਾਂ ਵਿਚ ਡਾਕਟਰਾਂ ਦੀ ਕਮੀ ਨੂੰ ਪੰਜਾਬ ਸਰਕਾਰ ਵਲੋਂ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸੇ ਯਤਨਾਂ ਤਹਿਤ ਹੀ ਮਲੋਟ ਵਿਖੇ ਡਾ. ਨਵਜੀਤ ਕੌਰ ਬਰਾੜ ਦੀ ਨਿਯੁਕਤੀ ਕੀਤੀ ਗਈ ਹੈ | ਸਿਵਲ ਸਰਜਨ ਨੇ ਦੱਸਿਆ ਕਿ ਡਾ. ਬਰਾੜ ਸਿਵਲ ਹਸਪਤਾਲ ਮਲੋਟ ਵਿਖੇ ਹਰ ਰੋਜ਼ ਚਮੜੀ ਦੇ ਰੋਗਾਂ ਦੇ ਮਰੀਜ਼ਾਂ ਨੂੰ ਦੇਖਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਮੈਡੀਕਲ ਸਹੂਲਤਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਤਹਿਤ ਲੋਕਾਂ ਨੂੰ ਹੋਰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਵੀ ਕੀਤੀਆਂ ਜਾ ਰਹੀਆਂ ਹਨ | ਇਸ ਸਮੇਂ ਡਾ. ਰਜਿੰਦਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਮਲੋਟ ਵਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਮਲੋਟ ਸਿਵਲ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਨੂੰ ਪੂਰਾ ਕਰਨ ਦਾ ਵਾਅਦਾ ਪੂਰਾ ਕੀਤਾ ਹੈ |
ਪਿਛਲੀ ਖ਼ਬਰ ਬਾਬਾ ਫ਼ਰੀਦ ਕਾਨਵੈਂਟ ਸਕੂਲ ਥਾਂਦੇਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਬਠਿੰਡਾ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਪਿੰਡ ਕੋਟਲੀ ਅਬਲੂ ਵਿਖੇ ਰੋਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।