18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬਾਬਾ ਫ਼ਰੀਦ ਕਾਨਵੈਂਟ ਸਕੂਲ ਥਾਂਦੇਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਅਜੀਤ ਡੈਸਕ 19-02-2026
ਸ੍ਰੀ ਮੁਕਤਸਰ ਸਾਹਿਬ, 18 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਕਾਨਵੈਂਟ ਸਕੂਲ ਪਿੰਡ ਥਾਂਦੇਵਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਲਈ ਬੱਚਿਆਂ ਵਲੋਂ ਵੱਖ-ਵੱਖ ਵਿਸ਼ਿਆਂ 'ਤੇ ਭਾਸ਼ਣ ਦਿੱਤੇ ਗਏ | ਇਸ ਤੋਂ ਇਲਾਵਾ 'ਯੁੱਧ ਨਸ਼ਿਆਂ ਵਿਰੁੱਧ' ਸਕਿੱਟ ਪੇਸ਼ ਕਰਕੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ | ਨਸ਼ਿਆਂ ਵਿਰੁੱਧ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ | ਇਹ ਵੀ ਕਿਹਾ ਗਿਆ ਕਿ ਆਪਣੇ ਆਲੇ-ਦੁਆਲੇ ਸਭ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ | ਇਸ ਉਪਰੰਤ ਲੜਕੀਆਂ ਵਲੋਂ ਗਿੱਧਾ ਪੇਸ਼ ਕੀਤਾ ਗਿਆ ਅਤੇ ਲੜਕਿਆਂ ਨੇ ਭੰਗੜਾ ਪੇਸ਼ ਕਰਕੇ ਰੰਗ ਬੰਨਿ੍ਹਆ | ਅੰਤ ਵਿਚ ਸਕੂਲ ਦੇ ਪਿ੍ੰਸੀਪਲ ਗੁਰਸ਼ਮਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਹਰਵੀਨ ਕੌਰ ਗਿੱਲ ਵਲੋਂ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਚੰਗੀ ਭਵਿੱਖ ਦੀ ਕਾਮਨਾ ਕੀਤੀ ਗਈ |
ਪਿਛਲੀ ਖ਼ਬਰ ਰੁਦਰ ਮਹਾਚੰਡੀ ਯੱਗ ਪੂਰਨਆਹੂਤੀ ਉਪਰੰਤ ਸਮਾਪਤ ਅਗਲੀ ਖ਼ਬਰ ਮਲੋਟ ਵਿਖੇ ਡਾ. ਨਵਜੋਤ ਕੌਰ ਬਰਾੜ ਨੇ ਚਮੜੀ ਦੇ ਮਾਹਿਰ ਡਾਕਟਰ ਵਜੋਂ ਚਾਰਜ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।