18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕਾਂਗਰਸ ਸੰਗਠਨ ਸਿਰਜਨ ਅਭਿਆਨ ਤਹਿਤ ਮਲੋਟ ਵਿਖੇ ਮੀਟਿੰਗ ਹੋਈ

ਅਜੀਤ ਡੈਸਕ 19-02-2026
ਮਲੋਟ, 18 ਫ਼ਰਵਰੀ (ਪਾਟਿਲ)-ਕਾਂਗਰਸ ਪਾਰਟੀ ਦੇ ਸੰਗਠਨ ਸਿਰਜਨ ਅਭਿਆਨ ਤਹਿਤ ਮਲੋਟ ਵਿਖੇ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਦਿਹਾਤੀ ਪ੍ਰਧਾਨ ਜਗਤਪਾਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ | ਇਸ ਮੌਕੇ ਜਸਵਿੰਦਰ ਕੌਰ ਨੂੰ ਮਲੋਟ ਮਹਿਲਾ ਵਿੰਗ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ ਹਾਜ਼ਰ ਸਨ | ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਬੂਥ ਪੱਧਰ ਤੱਕ ਕਮੇਟੀਆਂ ਬਣਾ ਕੇ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਇਸ ਮੌਕੇ ਨੱਥੂ ਰਾਮ ਗਾਂਧੀ, ਰਵਿੰਦਰ ਸਿਡਾਣਾ, ਜਤਿੰਦਰ ਸ਼ਾਸਤਰੀ, ਕੇਵਲ ਖੱਤਰੀ ਸੋਸ਼ਲ ਮੀਡੀਆ ਇੰਚਾਰਜ, ਬਲਕਾਰ ਸਿੰਘ ਚੇਅਰਮੈਨ ਆਦਿ ਹਾਜ਼ਰ ਸਨ | ਆਗੂਆਂ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨਾ ਹੀ ਮੁੱਖ ਟੀਚਾ ਹੈ |
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ • ਮੁੱਖ ਮਹਿਮਾਨ ਵਜੋਂ ਸੰਦੀਪ ਸਿੰਘ ਸ਼ਨੀ ਢ... ਅਗਲੀ ਖ਼ਬਰ ਰੁਦਰ ਮਹਾਚੰਡੀ ਯੱਗ ਪੂਰਨਆਹੂਤੀ ਉਪਰੰਤ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।