18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ • ਮੁੱਖ ਮਹਿਮਾਨ ਵਜੋਂ ਸੰਦੀਪ ਸਿੰਘ ਸ਼ਨੀ ਢਿੱਲੋਂ ਹੋਏ ਸ਼ਾਮਿਲ

ਅਜੀਤ ਡੈਸਕ 19-02-2026
ਸ੍ਰੀ ਮੁਕਤਸਰ ਸਾਹਿਬ/ਦੋਦਾ, 18 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਅਬਲੂ (ਸ੍ਰੀ ਮੁਕਤਸਰ ਸਾਹਿਬ) ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸੰਦੀਪ ਸਿੰਘ ਸੰਨੀ ਢਿੱਲੋਂ, ਵਿਸ਼ੇਸ਼ ਮਹਿਮਾਨ ਵਜੋਂ ਯਾਦਵਿੰਦਰ ਸਿੰਘ ਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ, ਸ਼ਮਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਦਵਿੰਦਰ ਸਿੰਘ ਬਰਾੜ ਜ਼ਿਲ੍ਹਾ ਇੰਚਾਰਜ (ਸਿੱਖਿਆ ਵਿੰਗ), ਚਰਨਜੀਤ ਲੁਹਾਰਾ, ਹਰਪਾਲ ਸਿੰਘ, ਵਿੱਕੀ ਕੋਟਲੀ, ਜਗਰੂਪ ਸਿੰਘ, ਹਰਭਜਨ ਸਿੰਘ ਸਰਪੰਚ, ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਵਾਸੀਆਂ ਨੇ ਸ਼ਿਰਕਤ ਕੀਤੀ | ਗੁਰਦੀਪ ਸਿੰਘ (ਪੰਜਾਬੀ ਮਾਸਟਰ) ਨੇ ਆਏ ਹੋਏ ਮਹਿਮਾਨਾਂ ਅਤੇ ਮਾਪਿਆਂ ਨੂੰ ਜੀ ਆਇਆਂ ਕਿਹਾ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫ਼ੀ, ਮਾਈਮ, ਲੋਕ ਨਾਚ, ਲੋਕ-ਗੀਤ, ਕਵਿਤਾਵਾਂ ਆਦਿ ਸੱਭਿਆਚਾਰਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਵਿਦਿਅਕ, ਖੇਡ ਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਪ੍ਰਾਪਤੀਆਂ ਵਾਲੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਇਸ ਪ੍ਰੋਗਰਾਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਪ੍ਰੋਗਰਾਮ ਹੋਣੇ ਬਹੁਤ ਜ਼ਰੂਰੀ ਹਨ | ਵੀਰਪਾਲ ਕੌਰ (ਲੈਕ. ਇਤਿਹਾਸ) ਦੁਆਰਾ ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹੀ ਗਈ | ਮੰਚ ਸੰਚਾਲਕ ਦੀ ਭੂਮਿਕਾ ਮਲਕੀਤ ਸਿੰਘ ਕੋਟਲੀ (ਪੰਜਾਬੀ ਮਾਸਟਰ) ਨੇ ਨਿਭਾਈ | ਸੱਭਿਆਚਾਰਕ ਕਮੇਟੀ ਦੇ ਇੰਚਾਰਜ ਕਰਮਜੀਤ ਕੌਰ (ਲੈਕ. ਪੰਜਾਬੀ) ਅੇ ਸਮੂਹ ਅਧਿਆਪਕਾਂ ਨੇ ਸਮੁੱਚੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ | ਚੇਅਰਮੈਨ ਗੁਰਪ੍ਰੀਤ ਸਿੰਘ (ਐੱਸ.ਐੱਮ.ਸੀ.) ਅਤੇ ਸਮੂਹ ਕਮੇਟੀ ਮੈਂਬਰਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ | ਅੰਤ ਵਿਚ ਸਕੂਲ ਮੁਖੀ ਜਗਦੀਸ਼ ਕੁਮਾਰ ਨੇ ਆਏ ਹੋਏ ਮਹਿਮਾਨਾਂ ਤੇ ਮਾਪਿਆਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਕਿਯੂ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ 'ਤੇ ਜਬਰ ਦੀ ਨਿਖੇਧੀ • ਕਿਹਾ : ਪੰਜਾਬ ਸਰਕਾ... ਅਗਲੀ ਖ਼ਬਰ ਕਾਂਗਰਸ ਸੰਗਠਨ ਸਿਰਜਨ ਅਭਿਆਨ ਤਹਿਤ ਮਲੋਟ ਵਿਖੇ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।