18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੁਹੱਲਾ ਨਿਵਾਸੀਆਂ ਨਾਲ ਮੀਟਿੰਗ

ਅਜੀਤ ਡੈਸਕ 19-02-2026
ਕੋਟਕਪੂਰਾ, 18 ਫ਼ਰਵਰੀ (ਮੋਹਰ ਸਿੰਘ ਗਿੱਲ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ: 2 ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਮੋਹਤਬਰਾਂ ਅਤੇ ਮੁਹੱਲਾ ਨਿਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਆਗੂ ਅਤੇ ਸਮਾਜ ਸੇਵੀ ਅਨੰਤਦੀਪ ਸਿੰਘ ਰੋਮਾ ਬਰਾੜ ਦੇ ਨਿਵਾਸ ਸਥਾਨ 'ਤੇ ਕੀਤੀ ਗਈ | ਮੀਟਿੰਗ ਦਾ ਮੁੱਖ ਉਦੇਸ਼ ਲੋਕਾਂ ਨੂੰ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ, ਭਲਾਈ ਯੋਜਨਾਵਾਂ ਅਤੇ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਉਣਾ, ਨਾਲ ਹੀ ਬਾਕੀ ਰਹਿੰਦੇ ਕੰਮਾਂ ਨੂੰ ਤੁਰੰਤ ਨੇਪਰੇ ਚਾੜ੍ਹਨ ਲਈ ਸਾਂਝੀ ਰਣਨੀਤੀ ਤਿਆਰ ਕਰਨੀ ਸੀ | ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸਰਕਾਰ ਸਿੱਖਿਆ, ਸਿਹਤ, ਬਿਜਲੀ, ਪਾਣੀ ਅਤੇ ਬੁਨਿਆਦੀ ਢਾਂਚੇ ਦੇ ਮਜ਼ਬੂਤੀ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਸੁਖਜੀਤ ਸਿੰਘ ਢਿੱਲਵਾਂ ਸੂਬਾ ਪ੍ਰਧਾਨ ਬੀ.ਸੀ. ਵਿੰਗ, ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀ.ਆਰ.ਓ. ਅਤੇ ਹਰਦੀਪ ਸਿੰਘ ਮਾਸਟਰ ਨੇ ਕਿਹਾ ਕਿ ਸਰਕਾਰ ਅਤੇ ਸੰਗਠਨ ਹਮੇਸ਼ਾ ਲੋਕਾਂ ਨਾਲ ਖੜੇ ਹਨ ਅਤੇ ਹਰ ਸਮੱਸਿਆ ਦਾ ਹੱਲ ਤਰਜੀਹੀ ਆਧਾਰ 'ਤੇ ਕੀਤਾ ਜਾਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਵਿਚ ਪੂਰਾ ਸਹਿਯੋਗ ਦੇਣ ਅਤੇ ਆਪਣੀਆਂ ਸਮੱਸਿਆਵਾਂ ਨਿਡਰ ਹੋ ਕੇ ਸਾਂਝੀਆਂ ਕਰਨ | ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਅਤੇ ਪ੍ਰਸ਼ਾਸਨ ਅਤੇ ਮੁਹੱਲਾ ਨਿਵਾਸੀਆਂ ਦਰਮਿਆਨ ਲਗਾਤਾਰ ਤਾਲਮੇਲ ਬਣਾਈ ਰੱਖਣ ਲਈ ਇਕ ਸਥਾਨਕ ਕਮੇਟੀ ਦੇ ਗਠਨ ਬਾਰੇ ਵੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ | ਮੀਟਿੰਗ ਵਿਚ ਦਿਲਬਾਗ ਸਿੰਘ ਸਰਪੰਚ ਚਮੇਲੀ, ਨਿਰਭੈ ਸਿੰਘ ਸਰਪੰਚ ਕੋਠੇ ਇੰਦਰ, ਜਸਵਿੰਦਰ ਸਿੰਘ ਬਰਾੜ ਢੁੱਡੀ, ਲਾਡੀ ਢੁੱਡੀ, ਮੁਹੱਲਾ ਨਿਵਾਸੀ ਗੁਰਪ੍ਰੀਤ ਸਿੰਘ, ਐਚ.ਐਸ. ਬਰਾੜ, ਰੌਸ਼ਨ ਲਾਲ ਜੈਨ, ਸਾਹਿਬ ਸਿੰਘ, ਪਿ੍ੰਸੀਪਲ ਸੁਖਚੈਨ ਸਿੰਘ ਗਿੱਲ, ਹਰਜੀਤ ਸਿੰਘ ਫਿੱਡੂ ਭਲਵਾਨ, ਹਰਪ੍ਰੀਤ ਸਿੰਘ, ਰਾਜਵੀਰ ਸਿੰਘ, ਅਸ਼ੋਕ ਕੁਮਾਰ, ਹੰਸ ਰਾਜ, ਸੁਰੇਸ਼ ਕੁਮਾਰ, ਚਮਕੌਰ ਸਿੰਘ, ਬਲਜਿੰਦਰ ਸਿੰਘ, ਜਸਪ੍ਰੀਤ ਸਿੰਘ, ਜਗਜੀਤ ਸਿੰਘ, ਜਗਦੀਪ ਸ਼ਰਮਾ, ਡਾ. ਰਾਜਿੰਦਰ ਕੁਮਾਰ, ਅਮਰ ਸਿੰਘ ਅਤੇ ਅਰਵਿੰਦਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਬੰਦੀ ਛੋੜ ਖ਼ਾਲਸਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 25 ਨੂੰ ਸ਼ੁਰੂ ਹੋਵੇਗੀ-ਆਗੂ ਅਗਲੀ ਖ਼ਬਰ ਹੁਣ ਹਾਈ ਕੋਰਟ 'ਚ 18 ਮਾਰਚ ਨੂੰ ਮਲੋਟ ਦੀ ਨਵੀਂ ਵਾਰਡਬੰਦੀ ਬਾਰੇ ਫ਼ੈਸਲਾ ਹੋਣ ਦੀ ਉਮੀਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।