18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ 25 ਮਰੀਜ਼ਾਂ ਦੇ ਮੁਫ਼ਤ ਸਫ਼ਲ ਆਪ੍ਰੇਸ਼ਨ ਕੀਤੇ

ਅਜੀਤ ਡੈਸਕ 19-02-2026
ਫ਼ਰੀਦਕੋਟ, 18 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਕੈਬਨਿਟ ਮੰਤਰੀ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਨਿਭਾ ਰਹੇ ਡਾ. ਬਲਜੀਤ ਕੌਰ ਵਲੋਂ ਮੁਕਤੀਸਰ ਵੈਲਫ਼ੇਅਰ ਕਲੱਬ (ਰਜਿ.) ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਲਗਾਏ ਗਏ ਅੱਖਾਂ ਦੇ ਜਾਂਚ ਅਤੇ ਆਪ੍ਰੇਸ਼ਨ ਕੈਂਪ 'ਚ ਅੱਜ ਪਹਿਲੇ ਪੜਾਅ ਵਿਚ 25 ਮਰੀਜ਼ਾਂ ਦੇ ਸਫ਼ਲ ਆਪ੍ਰੇਸ਼ਨ ਕਰਕੇ ਉਨ੍ਹਾਂ ਨੂੰ ਛੁੱਟੀ ਦਿੱਤੀ ਗਈ | ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੈਂਪ 'ਚ ਜਾਂਚ ਤੋਂ ਬਾਅਦ ਜੋ ਮਰੀਜ਼ ਸਰਜਰੀ ਲਈ ਯੋਗ ਪਾਏ ਗਏ ਸਨ, ਉਨ੍ਹਾਂ ਨੂੰ ਅੱਜ ਬੁਲਾ ਕੇ ਮੁਫ਼ਤ ਆਪ੍ਰੇਸ਼ਨ ਕੀਤਾ ਗਿਆ | ਇਹ ਮਰੀਜ਼ ਦੂਰ-ਦਰਾਜ਼ ਦੇ ਪਿੰਡਾਂ ਤੋਂ ਆਪ੍ਰੇਸ਼ਨ ਲਈ ਪਹੁੰਚੇ ਸਨ ਅਤੇ ਉਨ੍ਹਾਂ ਦਾ ਬਿਨਾਂ ਕਿਸੇ ਖ਼ਰਚੇ ਤੋਂ ਇਲਾਜ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਮਰੀਜ਼ਾਂ ਨੂੰ ਵੀ ਜਲਦ ਬੁਲਾ ਕੇ ਉਨ੍ਹਾਂ ਦੇ ਆਪ੍ਰੇਸ਼ਨ ਕਰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਉਹ ਸਦਾ ਸਮਰਪਿਤ ਹਨ ਅਤੇ ਭਵਿੱਖ ਵਿਚ ਵੀ ਮੁਕਤੀਸਰ ਵੈਲਫ਼ੇਅਰ ਕਲੱਬ ਦੇ ਸਹਿਯੋਗ ਨਾਲ ਵੱਖ-ਵੱਖ ਥਾਵਾਂ 'ਤੇ ਅਜਿਹੇ ਹੋਰ ਕੈਂਪ ਲਗਾਏ ਜਾਣਗੇ ਤਾਂ ਜੋ ਜ਼ਰੂਰਤਮੰਦ ਲੋਕ ਮੁਫ਼ਤ ਅੱਖਾਂ ਦਾ ਜਾਂਚ ਅਤੇ ਆਪ੍ਰੇਸ਼ਨ ਕਰਵਾ ਸਕਣ | ਮੁਕਤੀਸਰ ਵੈਲਫੇਅਰ ਕਲੱਬ ਦੇ ਪ੍ਰਧਾਨ ਜਸਪ੍ਰੀਤ ਸਿੰਘ ਛਾਬੜਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਣ | ਉਨ੍ਹਾਂ ਕਿਹਾ ਕਿ ਜਲਦ ਹੀ ਵੱਡੇ ਪੱਧਰ 'ਤੇ ਇਕ ਹੋਰ ਅੱਖਾਂ ਦਾ ਕੈਂਪ ਲਗਾਇਆ ਜਾਵੇਗਾ | ਇਸ ਮੌਕੇ ਨਿੱਜੀ ਸਹਾਇਕ ਛਿੰਦਰਪਾਲ ਸਿੰਘ, ਮੁਕਤੀਸਰ ਵੈਲਫੇਅਰ ਕਲੱਬ ਵਲੋਂ ਡਾ. ਵਿਜੇ ਬਜਾਜ, ਦੀਪਾਂਸ਼ੂ ਕੁਮਾਰ, ਸਨੀ ਪਰੂਥੀ, ਭੁਪਿੰਦਰ ਕਟਾਰੀਆ ਅਤੇ ਹਸਪਤਾਲ ਸਟਾਫ਼ ਵਲੋਂ ਸਿਕੰਦਰ ਸਿੰਘ, ਗਗਨ ਕੁਮਾਰ, ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਮੀਨੂ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਟਵੰਟੀ-ਟਵੰਟੀ ਸਪੋਰਟਸ ਕਿ੍ਕਟ ਗਰਾਊਾਡ ਸੰਧਵਾਂ ਵਿਖੇ ਦਿਲਚਸਪ ਮੁਕਾਬਲੇ ਕਰਵਾਏ ਅਗਲੀ ਖ਼ਬਰ ਬੰਦੀ ਛੋੜ ਖ਼ਾਲਸਾ ਵਹੀਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 25 ਨੂੰ ਸ਼ੁਰੂ ਹੋਵੇਗੀ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।