ਜੈਤੋ, 18 ਫ਼ਰਵਰੀ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ (ਸੀਨੀਅਰ ਸੈਕੰਡਰੀ) ਗੰਗਸਰ ਜੈਤੋ ਵਿਖੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਯੋਗ ਅਗਵਾਈ ਵਿਚ ਨਰਸਰੀ ਜਮਾਤ ਲਈ ਨਵੇਂ ਦਾਖਲਿਆਂ ਸਬੰਧੀ ਦਾਖ਼ਲਾ ਮੇਲਾ ਅਤੇ ਸਾਲਾਨਾ ਖੇਡ ਮੇਲਾ 21 ਫ਼ਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਪਿ੍ੰਸੀਪਲ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਵਲੋਂ ਨਰਸਰੀ ਜਮਾਤ ਦੇ ਵਿਦਿਆਰਥੀਆਂ ਲਈ ਗਤੀਵਿਧੀਆਂ ਦੇ ਆਧਾਰਿਤ ਪੜ੍ਹਾਈ ਕਰਵਾਉਣ ਲਈ ਟੀਚਰ ਲਰਨਿੰਗ ਮਟੀਰੀਅਲ ਲੈਬ ਅਤੇ ਬਚਪਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਚਲਾਏ ਜਾ ਰਹੇ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਨੂੰ ਐਨ. ਡੀ. ਏ, ਯੂ.ਪੀ.ਐਸ.ਸੀ ਅਤੇ ਜੁਡੀਸ਼ੀਅਲ ਸਰਵਿਸ ਦੀ ਤਿਆਰੀ ਬਿਲਕੁਲ ਮੁਫ਼ਤ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਵਿਦਿਆ ਦੇ ਨਾਲ-ਨਾਲ ਸਕੂਲ ਵਿਚ ਗੁਰਬਾਣੀ, ਗੁਰਮਤਿ ਸੰਗੀਤ, ਗਤਕਾ, ਸੱਭਿਆਚਾਰ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਂਦੇ ਹਨ |