18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਸਮਾਜ ਸੇਵੀ ਜਗਸੀਰ ਸਿੰਘ ਕੈਨੇਡਾ ਦਾ ਬਰਗਾੜੀ ਪਹੁੰਚਣ 'ਤੇ ਸਵਾਗਤ

ਅਜੀਤ ਡੈਸਕ 19-02-2026
ਬਰਗਾੜੀ, 18 ਫ਼ਰਵਰੀ (ਲਖਵਿੰਦਰ ਸ਼ਰਮਾ)-ਸਮਾਜ ਸੇਵੀ ਕਸਬਾ ਬਰਗਾੜੀ ਦੇ ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਦਾ ਕੈਨੇਡਾ ਤੋਂ ਬਰਗਾੜੀ ਪਰਤਣ 'ਤੇ ਅਲਾਇੰਸ ਕਲੱਬ ਬਰਗਾੜੀ ਅਤੇ ਰੁਦਰਾ ਆਸਰਾ ਸੈਂਟਰ ਵਲੋਂ ਕਲੱਬ ਪ੍ਰਧਾਨ ਡਾ. ਬਲਵਿੰਦਰ ਸਿੰਘ ਸਿਵੀਆਂ ਦੀ ਅਗਵਾਈ ਹੇਠ ਸ਼ਾਨਦਾਰ ਸਵਾਗਤ ਕੀਤਾ ਗਿਆ | ਜਗਸੀਰ ਸਿੰਘ ਢਿੱਲੋਂ ਨੂੰ ਗੁਲਦਸਤਾ ਭੇਟ ਕਰਦਿਆਂ ਡਾ. ਬਲਵਿੰਦਰ ਸਿੰਘ ਸਿਵੀਆ ਨੇ ਕਿਹਾ ਕਿ ਸ: ਢਿੱਲੋਂ ਜਦੋਂ ਪਿੰਡ ਦੇ ਸਰਪੰਚ ਸਨ ਤਾਂ ਉਸ ਸਮੇਂ ਵੀ ਬਿਨਾਂ ਭੇਦਭਾਵ ਤੋਂ ਪਿੰਡ ਦੇ ਵਿਕਾਸ ਕਾਰਜ ਕੀਤੇ ਅਤੇ ਸਮਾਜ ਸੇਵਾ ਵਿਚ ਵੱਡਾ ਯੋਗਦਾਨ ਪਾਉਂਦੇ ਰਹੇ | ਸਮਾਜ ਸੇਵੀ ਜਗਸੀਰ ਸਿੰਘ ਢਿੱਲੋਂ ਨੇ ਸਮੂਹ ਕਲੱਬ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪ੍ਰਮਾਤਮਾ ਦੀ ਅਪਾਰ ਕਿਰਪਾ ਨਾਲ ਇਲਾਕੇ ਦੀ ਸੇਵਾ ਕਰਦੇ ਰਹਿਣਗੇ | ਇਸ ਮੌਕੇ ਕਲੱਬ ਦੇ ਸਮੂਹ ਮੈਂਬਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਦੀਆਂ ਪੰਜਾਬ ਬਚਾਓ ਰੈਲੀਆਂ ਨੂੰ ਚੰਗਾ ਹੁੰਗਾਰਾ ਮਿਲਿਆ-ਫ਼ੱਤਣਵਾਲਾ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਵਿਚ ਦਾਖ਼ਲਾ ਮੇਲਾ ਤੇ ਸਾਲਾਨਾ ਖੇਡ ਮੇਲਾ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।