ਕੋਟਕਪੂਰਾ, 18 ਫ਼ਰਵਰੀ (ਮੋਹਰ ਸਿੰਘ ਗਿੱਲ)-ਸਾਢੇ ਤਿੰਨ ਦਹਾਕੇ ਪੁਰਾਣੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ 10+2 (ਬੈਚ 2025-26) ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦੇਣ ਲਈ ਸਕੂਲ 'ਚ ਇਕ ਵਿਸ਼ੇਸ਼ ਸਮਾਰੋਹ ਰੱਖਿਆ ਗਿਆ | ਸੁਹਿਰਦ ਅਤੇ ਜਸ਼ਨਮਈ ਮਾਹੌਲ ਵਿਚ ਹਰੇਕ ਵਿਦਿਆਰਥੀ ਦੀ ਭਾਗੀਦਾਰ ਯਕੀਨੀ ਬਣਾਉਣ ਲਈ ਡਾਂਸ, ਗੇਮਜ਼ ਅਤੇ ਬੁਝਾਰਤਾਂ ਵਰਗੀਆਂ ਕਈ ਗਤੀਵਿਧੀਆਂ ਕਰਵਾਈਆਂ ਗਈਆਂ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਵੱਖ-ਵੱਖ ਖਿਤਾਬ ਦਿੱਤੇ | ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਮੌਜੂਦਗੀ ਅਤੇ ਸ਼ਖ਼ਸੀਅਤ ਅਨੁਸਾਰ ਵੱਖ-ਵੱਖ ਟਾਈਟਲ ਦਿੱਤੇ ਗਏ | ਸਮੁੱਚੀ ਸਕੂਲ ਮੈਨੇਜਮੈਂਟ ਵਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਪਾਸੋਂ ਕੇਕ ਕਟਵਾਇਆ ਗਿਆ | ਸਟੇਜ ਐਂਕਰਿੰਗ ਦੀਪਿਕਾ ਸਤੀਜਾ, ਨਿਸ਼ਾ ਅਤੇ ਪ੍ਰਨੀਤ ਕੌਰ ਵਲੋਂ ਕੀਤੀ ਗਈ | ਸਕੂਲ ਦੇ ਚੇਅਰਮੈਨ ਕਰਨੈਲ ਸਿੰਘ ਮੱਕੜ ਅਤੇ ਵਾਈਸ ਪਿ੍ੰਸੀਪਲ ਰਵਨੀਤ ਕੌਰ ਮੱਕੜ ਨੇ ਵਿਦਾ ਹੋਏ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਪਰਨੀਤ ਕੌਰ, ਏਾਜਲ ਅਤੇ ਜਸਪ੍ਰੀਤ ਕੌਰ ਨੇ ਪੁਰਾਣੇ ਪੰਜਾਬੀ ਗੀਤਾਂ 'ਤੇ ਖ਼ੂਬਸੂਰਤ ਪੇਸ਼ਕਾਰੀ ਕੀਤੀ | ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੀ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਲਈ ਭਾਵਪੂਰਕ ਸ਼ਬਦ ਕਹੇ, ਜਿਸ ਨਾਲ ਮਾਹੌਲ ਭਾਵੁਕ ਹੋ ਗਿਆ | ਪਿ੍ੰਸੀਪਲ ਗੁਰਪ੍ਰੀਤ ਸਿੰਘ ਮੱਕੜ ਦੁਆਰਾ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਮਿਹਨਤ, ਵਿਸ਼ਵਾਸ ਅਤੇ ਦਿ੍ੜਤਾ ਨਾਲ ਆਪਣੇ ਭਵਿੱਖ ਦੇ ਯਤਨਾਂ ਨੂੰ ਅੱਗੇ ਵਧਾਉਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਸਕੂਲ ਸਟਾਫ਼ ਜਸਪ੍ਰੀਤ ਕੌਰ, ਆਸ਼ਾ ਸ਼ਰਮਾ, ਲਵਪ੍ਰੀਤ ਸਿੰਘ, ਬਲਜਿੰਦਰ ਸਿੰਘ, ਸੁਰਿੰਦਰ ਕੁਮਾਰ ਅਤੇ ਹੋਰ ਹਾਜ਼ਰ ਸਨ |