ਪੰਜਗਰਾੲੀਂ ਕਲਾਂ, 18 ਫ਼ਰਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਗੁਰਦੁਆਰਾ ਅਕਾਲ ਬੰੁਗਾ ਛਾਉਣੀ ਨਿਹੰਗ ਸਿੰਘਾਂ ਪਾਤਿਸ਼ਾਹੀ ਦੂਜੀ ਵਿਖੇ ਨਿਹੰਗ ਸਿੰਘ ਬੁੱਢਾ ਦਲ ਜਥੇਬੰਦੀ ਦੇ ਮੁਖੀ ਬਾਬਾ ਬਲਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਬਾਬਾ ਗੁਰਪ੍ਰੀਤ ਸਿੰਘ ਬੰਬੀਹਾ ਭਾਈ ਦੀ ਦੇਖ-ਰੇਖ ਹੇਠ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਲੜੀਵਾਰ ਪਾਠਾਂ ਦੇ ਭੋਗ ਪਾਏ ਗਏ | ਭੋਗ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾ ਅੰਦਰ ਇਲਾਕੇ ਭਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਠਾਠ ਨਾਨਕਸਰ ਦੇਵੀ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਇੰਦਰਪਾਲ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦੀ ਮਹੱਤਤਾ ਬਾਰੇ ਦੱਸਿਆ ਤੇ ਸੰਗਤਾਂ ਨੂੰ ਹਰ ਰੋਜ਼ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਲਈ ਪ੍ਰੇਰਿਆ | ਸਮਾਗਮ 'ਚ ਹਾਜ਼ਰੀ ਭਰਦਿਆਂ ਭਾਈ ਵੀਰ ਸਿੰਘ ਮੋਤਲੇ ਵਾਲਿਆਂ ਦੇ ਕੀਰਤਨੀ ਜਥੇ ਅਤੇ ਭਾਈ ਨੈਬ ਸਿੰਘ ਦੇ ਢਾਡੀ ਜਥੇ ਵਲੋਂ ਗੁਰਬਾਣੀ ਅਤੇ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਸਮਾਗਮ 'ਚ ਪੁੱਜੀਆਂ ਪੰਥਕ ਸ਼ਖ਼ਸੀਅਤਾਂ ਨੂੰ ਮੁੱਖ ਸੇਵਾਦਾਰ ਭਾਈ ਗੁਰਪ੍ਰੀਤ ਸਿੰਘ ਖ਼ਾਲਸਾ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਸਮਾਗਮ 'ਚ ਪੁੱਜੀਆਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਬਾਬਾ ਭੁਪਿੰਦਰ ਸਿੰਘ ਔਲਖ, ਭਾਈ ਜਗਸੀਰ ਸਿੰਘ ਔਲਖ, ਸਰਪੰਚ ਜਸਵਿੰਦਰ ਸਿੰਘ ਗਿੱਲ, ਸਾਬਕਾ ਪੰਚ ਭਾਨ ਚੰਦ ਕੱਕੂ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਅਮਰਜੀਤ ਕੌਰ, ਬਾਬਾ ਬਿੰਦਰ ਸਿੰਘ, ਗੁਰਪ੍ਰਤਾਪ ਸਿੰਘ ਖ਼ਾਲਸਾ, ਸਾਹਿਤਕਾਰ ਬੂਟਾ ਸਿੰਘ ਪੈਰਿਸ, ਹਰਨੇਕ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ |