19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਏ. ਡੀ. ਸੀ. ਨੂੰ ਮੰਗ ਪੱਤਰ

ਅਜੀਤ ਡੈਸਕ 21-02-2026
ਸ੍ਰੀ ਮੁਕਤਸਰ ਸਾਹਿਬ, 20 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ 'ਚ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੂੰ ਕੇਂਦਰ ਸਰਕਾਰ ਦੇ ਨਾਂਅ ਮੰਗ ਪੱਤਰ ਸੌਂਪਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ, ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਵਦੀਪ ਕੌਰ ਸੰਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਭਿੰਦਰ ਸ਼ਰਮਾ, ਸਾਬਕਾ ਚੇਅਰਮੈਨ ਸਾਹਿਬ ਸਿੰਘ ਭੂੰਦੜ, ਮਾਰਕੀਟ ਕਮੇਟੀ ਬਰੀਵਾਲਾ ਦੇ ਸਾਬਕਾ ਚੇਅਰਮੈਨ ਸੂਬਾ ਸਿੰਘ ਭੁੱਟੀਵਾਲਾ, ਜਸਪ੍ਰੀਤ ਸਿੰਘ ਭਲਾਈਆਣਾ ਨਿੱਜੀ ਸਕੱਤਰ ਰਾਜਾ ਵੜਿੰਗ, ਜਗਦੇਵ ਸਿੰਘ ਭੁੱਟੀਵਾਲਾ, ਗੁਰਪ੍ਰੀਤ ਸਿੰਘ ਗਿੱਲ, ਸਤਪਾਲ ਸਿੰਘ ਬੈਂਸ ਆਦਿ ਹਾਜ਼ਰ ਸਨ | ਇਸ ਮੌਕੇ ਸ਼ੁਭਦੀਪ ਸਿੰਘ ਬਿੱਟੂ ਨੇ ਕਿਹਾ ਕਿ ਇਹ ਟਰੇਡ ਡੀਲ ਦੇਸ਼ ਦੀ ਖੇਤੀਬਾੜੀ ਅਰਥ-ਵਿਵਸਥਾ ਖ਼ਾਸ ਕਰਕੇ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨ, ਮਜ਼ਦੂਰ, ਨੌਜਵਾਨਾਂ ਦੇ ਰੁਜ਼ਗਾਰ ਅਤੇ ਵਪਾਰੀ ਵਰਗ ਲਈ ਬਹੁਤ ਗੰਭੀਰ ਤੇ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਇਸ ਸਮਝੌਤੇ ਦਾ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਕਿਹਾ ਕੇਂਦਰ ਸਰਕਾਰ ਤੁਰੰਤ ਇਸ ਸਮਝੌਤੇ ਨੂੰ ਰੱਦ ਕਰੇ |
ਪਿਛਲੀ ਖ਼ਬਰ ਸੀ. ਜੀ. ਐੱਮ. ਕਾਲਜ ਮੋਹਲਾਂ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ ਜੇਲ੍ਹ 'ਚ ਤਲਾਸ਼ੀ ਅਭਿਆਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।