18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਦੁਆਰੇਆਣਾ ਸਕੂਲ ਦੀ ਜਸ਼ਨ ਕੌਰ ਅਤੇ ਅਭਿਜੀਤ ਸਿੰਘ ਖੇਡ ਮੁਕਾਬਲਿਆਂ 'ਚ ਅੱਵਲ

ਅਜੀਤ ਡੈਸਕ 24-02-2026
ਕੋਟਕਪੂਰਾ, 23 ਫ਼ਰਵਰੀ (ਮੋਹਰ ਸਿੰਘ ਗਿੱਲ)-ਕਿਲ੍ਹਾ ਰਾਏਪੁਰ ਵਿਖੇ ਹੋਈਆਂ ਪੇਂਡੂ ਉਲੰਪਿਕ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਦੁਆਰੇਆਣਾ ਦੀ ਹੋਣਹਾਰ ਖਿਡਾਰਣ ਜਸ਼ਨ ਕੌਰ ਪੁੱਤਰੀ ਜਗਦੀਪ ਸਿੰਘ ਨੇ ਸ਼ਾਨਦਾਰ ਪ੍ਰਦਰਸਨ ਕਰਦਿਆਂ 60 ਮੀਟਰ ਦੌੜ 'ਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਇਸੇ ਮੁਕਾਬਲੇ 'ਚ ਅਭਿਜੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਲੇਖਿਕਾ ਅਤੇ ਅਧਿਆਪਕਾ ਪਰਮਜੀਤ ਕੌਰ ਦੁਆਰੇਆਣਾ ਨੇ ਦੱਸਿਆ ਕਿ ਪਿੰਡ ਦੇ ਕੋਚ ਗੁਰਲਾਲ ਸਿੰਘ ਜੋ ਲੰਬੇ ਸਮੇਂ ਤੋਂ ਪਿੰਡ ਦੁਆਰੇਆਣਾ ਦੇ ਗਰਾਊਾਡ ਵਿਚ ਪ੍ਰੈਕਟਿਸ ਕਰਵਾਉਂਦੇ ਆ ਰਹੇ ਹਨ, ਦੇ ਨਤੀਜੇ ਵਜੋਂ ਬੱਚੇ ਨਿਰੰਤਰ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ | ਇਸ ਪ੍ਰਾਪਤੀ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਜਨਾ ਕੌਸ਼ਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਸਲਰ ਜਸਬੀਰ ਸਿੰਘ ਜੱਸੀ, ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ, ਸਮੂਹ ਪੰਚਾਇਤ ਮੈਂਬਰਾਂ ਅਤੇ ਸਕੂਲ ਅਧਿਆਪਕਾਂ ਨੇ ਦੋਵੇਂ ਖਿਡਾਰੀਆਂ ਅਤੇ ਕੋਚ ਗੁਰਲਾਲ ਸਿੰਘ ਨੂੰ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਬਰਾੜ ਅੱਖਾਂ ਦੇ ਹਸਪਤਾਲ ਵਲੋਂ 'ਮੋਤੀਆ ਮੁਕਤ ਪੰਜਾਬ' ਮਹਿੰਮ ਦੀ ਸ਼ੁਰੂਆਤ- ਡਾ. ਬਰਾੜ ਅਗਲੀ ਖ਼ਬਰ ਸਰਕਾਰੀ ਕਾਲਜ ਫ਼ਤਹਿਗੜ੍ਹ ਕੋਰੋਟਾਣਾ ਦੇ ਵਿਦਿਆਰਥੀਆਂ ਦਾ ਨੈਤਿਕ ਸਿੱਖਿਆ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।