09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਐਲਡਰਜ਼ ਸਰਵਿਸ ਸੁਸਾਇਟੀ ਵਲੋਂ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਅੱਜ

ਅਜੀਤ ਡੈਸਕ 06-03-2026
ਸਾਦਿਕ, 5 ਮਾਰਚ (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)-ਸਾਦਿਕ ਵਿਖੇ ਬਜ਼ੁਰਗਾਂ ਦੀ ਭਲਾਈ ਲਈ ਨਿਰਸਵਾਰਥ ਕੰਮ ਕਰ ਰਹੀ ਐਲਡਰਜ਼ ਸਰਵਿਸ ਸੁਸਾਇਟੀ ਵਲੋਂ ਮਹੀਨਾਵਾਰ ਅੱਖਾਂ ਦੀ ਜਾਂਚ ਤੇ ਮੁਫ਼ਤ ਲੈਂਜ ਸਬੰਧੀ ਕੈਂਪ 6 ਮਾਰਚ 2026 ਨੂੰ ਵਿਸ਼ਵਕਰਮਾਂ ਭਵਨ ਸਾਦਿਕ ਵਿਖੇ ਲਗਾਇਆ ਜਾਵੇਗਾ | ਬਜ਼ੁਰਗਾਂ ਨੂੰ ਅੱਖਾਂ ਦੀ ਮੁਫ਼ਤ ਦਵਾਈ ਵੀ ਦਿੱਤੀ ਜਾਵੇਗੀ | ਸੇਵਾ-ਮੁਕਤ ਨੇਵੀ ਕਮਾਂਡਰ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਮਾਹਿਰ ਡਾਕਟਰਾਂ ਦੀ ਟੀਮ ਬਜ਼ੁਰਗਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ ਤੇ ਜਿਨ੍ਹਾਂ ਦੀਆਂ ਅੱਖਾਂ ਵਿਚ ਲੈਂਜ ਪਾਉਣ ਦੀ ਲੋੜ ਹੋਈ ਉਨ੍ਹਾਂ ਦੀਆਂ ਅੱਖਾਂ ਦੇ ਲੈਂਜ਼ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਡਾਕਟਰਾਂ ਦੀ ਟੀਮ ਦੁਆਰਾ ਉੱਥੇ ਪਾਏ ਜਾਣਗੇ | ਇਸ ਮੌਕੇ ਕਮਾਂਡਰ ਭੁਪਿੰਦਰ ਸਿੰਘ ਢਿੱਲੋਂ ਨੇ ਆਸ ਪਾਸ ਦੇ ਲੋਕਾਂ ਨੂੰ ਕੈਂਪ ਵਿਚ ਪਹੁੰਚਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਇਹ ਕੈਂਪ ਹਰ ਮਹੀਨੇ ਪਹਿਲੇ ਸ਼ੁੱਕਰਵਾਰ ਨੂੰ ਲਗਾਇਆ ਜਾਂਦਾ ਹੈ |
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਸਾਦਿਕ ਦੇ ਉਦਘਾਟਨ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਸੇਵਾ-ਮੁਕਤ ਇੰਸ. ਰਣਜੀਤ ਸਿੰਘ ਸਿੱਧੂ ਭਾਈਕੇ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।