09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅੱਖਾਂ ਦੀਆਂ ਬਿਮਾਰੀਆਂ ਦੇ ਜਾਂਚ ਕੈਂਪ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

ਅਜੀਤ ਡੈਸਕ 06-03-2026
ਬਰਗਾੜੀ, 5 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਵਲੋਂ 12 ਮਾਰਚ ਨੂੰ ਲਗਾਏ ਜਾਣ ਵਾਲੇ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਤੇ ਮੁਫ਼ਤ ਆਪ੍ਰੇਸ਼ਨ ਕੈਂਪ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਬਰਗਾੜੀ ਵਿਖੇ ਹੋਈ | ਸੁਸਾਇਟੀ ਪ੍ਰਧਾਨ ਅਜੈਪਾਲ ਸਿੰਘ ਨੇ ਦੱਸਿਆ ਕਿ ਕੈਂਪ 'ਚ ਏਮਜ਼ ਹਸਪਤਾਲ ਬਠਿੰਡਾ ਦੇ ਅੱਖ ਵਿਭਾਗ ਦੇ ਮੁਖੀ ਡਾ. ਅਨੁਰਾਧਾ ਰਾਜ ਦੀ ਟੀਮ ਵਲੋਂ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਜਾਵੇਗੀ ਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀ ਜਾਣਗੀਆਂ | ਲੋੜਵੰਦ ਮਰੀਜ਼ਾਂ ਏਮਜ਼ ਹਸਪਤਾਲ ਬਠਿੰਡਾ ਲੈ ਜਾਣ ਤੇ ਵਾਪਸ ਲਿਆਉਣ ਦਾ ਪ੍ਰਬੰਧ ਸੁਸਾਇਟੀ ਵਲੋਂ ਮੁਫ਼ਤ ਕੀਤਾ ਜਾਵੇਗਾ | ਇਸ ਮੌਕੇ ਸੇਵਾ ਮੁਕਤ ਐਸ.ਡੀ.ਓ ਸ਼ਵਿੰਦਰ ਸਿੰਘ ਚੰਨੀ, ਦਲਜੀਤ ਸ਼ਰਮਾ, ਕੁਲਵੰਤ ਸਿੰਘ, ਦਵਿੰਦਰ ਸਿੰਘ, ਜਗਸੀਰ ਸਿੰਘ, ਹਰਵਿੰਦਰ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਕਰਮ ਸਿੰਘ ਰਣ ਸਿੰਘ ਵਾਲਾ, ਹਰਜਿੰਦਰ ਸਿੰਘ ਬੰਬੀਹਾ, ਗੁਰਪ੍ਰੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਚੰਨੀ, ਗੁਰਮੇਲ ਸਿੰਘ, ਫ਼ਤਿਹ ਬੁਰਜ, ਜੱਗੀ ਵਾਂਦਰ, ਐਮ.ਪੀ ਬਰਾੜ, ਕੁਲਵਿੰਦਰ ਸਿੰਘ ਚਾਨੀ, ਰਾਜਿੰਦਰ ਸਿੰਘ ਸਿਵੀਆਂ, ਤਰਸੇਮ ਸਿੰਘ ਗੋਂਦਾਰਾ, ਰੇਸ਼ਮ ਸਿੰਘ, ਬਲਜੀਤ ਸ਼ਰਮਾ, ਮਨੋਜ ਕੁਮਾਰ, ਸੁਰਜੀਤ ਸਿੰਘ, ਡਾ. ਪਰਗਟ ਸਿੰਘ, ਗੁਰਦੀਪ ਸਿੰਘ ਕਲੇਰ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ 'ਚ ਮਨਾਇਆ ਹੋਲੀ ਦਾ ਤਿਉਹਾਰ ਅਗਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਸਾਦਿਕ ਦੇ ਉਦਘਾਟਨ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।