01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕੇਂਦਰੀ ਜੇਲ੍ਹ 'ਚੋਂ 9 ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 07-03-2026
ਫ਼ਰੀਦਕੋਟ, 6 ਮਾਰਚ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੀਆਂ ਬੈਰਕਾਂ ਦੀ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ 9 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ ਹਨ | ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਗੁਰਚਰਨ ਸਿੰਘ, ਸਹਾਇਕ ਸੁਪਰਡੈਂਟ, ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਦੇ ਕਰਮਚਾਰੀਆਂ ਵਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਦੀ ਅਚਾਨਕ ਤਲਾਸ਼ੀ ਲਈ ਗਈ ਤਾਂ ਲਾਵਾਰਿਸ ਹਾਲਤ ਵਿਚ 9 ਮੋਬਾਈਲ ਫ਼ੋਨ ਬਰਾਮਦ ਹੋਏ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਲੜਕਾ ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਲੈ ਕੇ ਫ਼ਰਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।